BREAKING NEWS
Search

ਵਾਪਰਿਆ ਕਹਿਰ ਯਾਤਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋਇਆ ਕਰੈਸ਼, ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ 

ਕੋਰੋਨਾ ਨੇ ਜਿੱਥੇ ਪਹਿਲਾਂ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਕਈ ਤਰ੍ਹਾਂ ਦੇ ਹਾਦਸੇ ਸਾਹਮਣੇ ਆ ਰਹੇ ਹਨ ਜਿਸ ਨਾਲ ਬਹੁਤ ਸਾਰੇ ਦੇਸ਼ਾਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਲੋਕਾਂ ਵਿੱਚ ਵੀ ਡਰ ਪੈਦਾ ਕਰ ਦਿੰਦੀਆਂ ਹਨ। ਵਾਪਰਨ ਵਾਲੇ ਅਜਿਹੇ ਦੁਖਦਾਈ ਹਾਦਸੇ ਲੋਕਾਂ ਦੀ ਜਿੰਦਗੀ ਉਪਰ ਗਹਿਰਾ ਅਸਰ ਪਾਉਂਦੇ ਹਨ। ਲੋਕਾਂ ਵੱਲੋਂ ਜਿੱਥੇ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਇਹ ਹਵਾਈ ਸਫ਼ਰ ਉਨ੍ਹਾਂ ਦੀ ਜ਼ਿੰਦਗੀ ਖਤਮ ਹੋਣ ਦਾ ਕਾਰਨ ਵੀ ਬਣ ਜਾਂਦਾ ਹੈ।

ਇਸ ਇੱਕ ਮਹੀਨੇ ਦੇ ਅੰਦਰ ਹੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਇਥੇ ਯਾਤਰੀਆਂ ਨੂੰ ਲਿਜਾ ਰਹੇ ਹਵਾਈ ਜਹਾਜ਼ ਨਾਲ ਹਾਦਸਾ ਵਾਪਰਿਆ ਹੈ ਅਤੇ ਕ੍ਰੈਸ਼ ਹੋਣ ਕਾਰਨ ਏਨੀਆਂ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਹਾਦਸਾਗ੍ਰਸਤ ਹੋਣ ਦੀ ਖਬਰ ਪੇਰੂ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ੁੱਕਰਵਾਰ ਨੂੰ ਪੇਰੂ ਦੇ ਨਾਜ਼ਕਾ ਰੇਗਿਸਤਾਨ ਵਿਚ ਇਹ ਹਾਦਸਾ ਵਾਪਰਿਆ ਹੈ।

ਇਹ ਹਵਾਈ ਜਹਾਜ਼ ਉਸ ਸਮੇਂ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋਇਆ ਜਦੋਂ ਇਹ ਜਹਾਜ਼ ਕੁਝ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਸੀ। ਉਸ ਸਮੇਂ ਹੀ ਸ਼ਹਿਰ ਦੇ ਇਕ ਹਵਾਈ ਅੱਡੇ ਨੇੜੇ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਗਿਆ ਹੈ ਕਿ ਇਸ ਵਿੱਚ ਪੰਜ ਸੈਲਾਨੀ ,ਇਕ ਜਹਾਜ਼ ਦਾ ਚਾਲਕ ਅਤੇ ਸਹਿ ਚਾਲਕ ਸਵਾਰ ਸਨ। ਇਸ ਹਾਦਸੇ ਚ ਹਾਦਸਾਗ੍ਰਸਤ ਹੋਣ ਨਾਲ ਇਸ ਵਿਚ ਸਵਾਰ ਸੱਤ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ।

ਇਸ ਹਾਦਸੇ ਦੀ ਜਾਣਕਾਰੀ ਜਿੱਥੇ ਜਹਾਜ਼ ਦੀ ਮਾਲਕੀ ਵਾਲੀ ਕੰਪਨੀ ਵੱਲੋਂ ਦਿੱਤੀ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਮ੍ਰਿਤਕਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋਈ ਹੈ। ਜਿੱਥੇ ਇਸ ਜਹਾਜ਼ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਹੈ।