BREAKING NEWS
Search

ਵਾਪਰਿਆ ਕਹਿਰ ਹਾਈ ਵੋਲਟੇਜ ਬਿਜਲੀ ਦੀ ਤਾਰ ਨਾਲ ਗਈ 26 ਲੋਕਾਂ ਦੀ ਮੌਕੇ ਤੇ ਜਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਅਤੇ ਉੱਥੇ ਹੀ ਬਹੁਤ ਸਾਰੀਆਂ ਕੁਦਰਤੀ ਆਫਤਾ ਵੀ ਆਪਣਾ ਕਹਿਰ ਲਗਾਤਾਰ ਵਰਸਾ ਰਹੀਆਂ ਹਨ। ਜਿੱਥੇ ਬਹੁਤ ਸਾਰੇ ਦੇਸ਼ ਇਸ ਘਰ ਉਨ੍ਹਾਂ ਦੇ ਨਾਲ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ ਅਤੇ ਇਸ ਤੋਂ ਵੱਧ ਪ੍ਰਭਾਵਤ ਹੋਇਆ ਹੈ। ਜਿੱਥੇ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਸਭ ਤੋਂ ਵਧੇਰੇ ਹੈ। ਜਿੱਥੇ ਅਮਰੀਕਾ ਵਿੱਚ ਕੁਦਰਤੀ ਆਫ਼ਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਵੀ ਕੁਦਰਤੀ ਆਫਤਾਂ ਦੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਿੱਥੇ ਜੰਗਲੀ ਅੱਗ, ਤੂਫਾਨ, ਭੂਚਾਲ, ਹੜ੍ਹ,ਬਰਸਾਤ, ਅਸਮਾਨੀ ਬਿਜਲੀ, ਅਤੇ ਹੋਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਚਲਦੇ ਕਈ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ।

ਜਿੱਥੇ ਜਾਨੀ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਹੁਣ ਇੱਥੇ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਕਹਿਰ ਵਾਪਰਿਆ ਹੈ ਜਿਥੇ 26 ਲੋਕਾਂ ਦੀ ਮੌਤ ਹੋਣ ਦੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਤੋਂ ਸਾਹਮਣੇ ਆਇਆ ਹੈ। ਜਿੱਥੇ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ 26 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਜਿੱਥੇ ਇਹ ਲੋਕ ਬਾਜ਼ਾਰ ਵਿਚ ਕੰਮ ਕਰ ਰਹੇ ਸਨ।

ਉੱਥੇ ਕਿ ਅਚਾਨਕ ਮੌਸਮ ਦੀ ਤਬਦੀਲੀ ਕਾਰਨ ਹੋ ਰਹੀ ਭਾਰੀ ਬਰਸਾਤ ਦੇ ਚਲਦੇ ਹੋਏ ਅਚਾਨਕ ਹੀ ਬਜ਼ਾਰ ਵਿੱਚ ਹਾਈ ਵੋਲਟੇਜ ਤਾਰਾਂ ਡਿੱਗਣ ਕਾਰਨ ਬਿਜਲੀ ਦਾ ਕਰੰਟ ਆ ਗਿਆ ਅਤੇ ਬਜ਼ਾਰ ਵਿੱਚ ਮੌਜੂਦ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ।

ਜਿੱਥੇ ਇਸ ਹਾਦਸੇ ਵਿਚ 26 ਲੋਕਾਂ ਦੀ ਮੌਤ ਹੋਈ ਹੈ ਉੱਥੇ ਹੀ ਇਨ੍ਹਾਂ ਵਿਚ ਜ਼ਿਆਦਾਤਰ ਬਜ਼ਾਰ ਵਿੱਚ ਕੰਮ ਕਰਨ ਵਾਲੀਆਂ 24 ਔਰਤਾਂ ਸ਼ਾਮਲ ਸਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਸਥਾਨਕ ਵਿਕਰੇਤਾ ਚਾਰਲੀਨ ਟਵਾ ਵੱਲੋਂ ਦੱਸਿਆ ਗਿਆ ਹੈ ਕਿ ਉਸ ਬਰਸਾਤ ਦੇ ਕਾਰਨ ਚਰਚ ਵਿੱਚ ਰੁਕੇ ਹੋਏ ਸਨ। ਉਸ ਸਮੇਂ ਹੀ ਅਚਾਨਕ ਬਾਹਰ ਅੱਗ ਦੀਆਂ ਲਪਟਾਂ ਵੇਖੀਆਂ ਗਈਆਂ। ਜਦੋਂ ਬਾਹਰ ਵੇਖਿਆ ਗਿਆ ਤਾਂ ਬਹੁਤ ਸਾਰੇ ਲੋਕ ਜ਼ਮੀਨ ਉਪਰ ਬੇਜਾਨ ਪਏ ਹੋਏ ਸਨ।