BREAKING NEWS
Search

ਵਿਆਹ ਦੀ ਵਰੇਗੰਢ ਦੇ ਅਗਲੇ ਦਿਨ ਹੀ ਪਤੀ ਤੇ ਪਤਨੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਨੂੰ ਜਿਥੇ ਫਸਲਾਂ ਦੀ ਕਟਾਈ ਤੋਂ ਬਾਅਦ ਰਹਿਦ ਖੂਦ ਨੂੰ ਅੱਗ ਲਗਾਉਣ ਤੋਂ ਵਰਜਿਆ ਜਾ ਰਿਹਾ ਹੈ। ਪਰ ਲੋਕਾਂ ਵੱਲੋਂ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਖੇਤਾਂ ਨੂੰ ਅੱਗ ਲਗਾਈ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਭਿਆਨਕ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਜਗਰਾਉ ਅਧੀਨ ਆਉਂਦੇ ਇੱਕ ਕਾਲਜ ਦੀ ਬੱਸ ਵੀ ਖੇਤਾਂ ਵਿੱਚ ਲਗਾਈ ਗਈ ਅੱਗ ਦੇ ਧੂੰਏਂ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਇਸ ਅੱਗ ਦੀ ਚਪੇਟ ਵਿਚ ਆ ਗਈ ਸੀ ਜਿਸ ਵਿੱਚ ਸਾਰੀਆਂ ਵਿਦਿਆਰਥਣਾਂ ਦਾ ਬਚਾਅ ਹੋ ਗਿਆ ਸੀ ਅਤੇ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਨ੍ਹਾਂ ਦਿਨਾਂ ਦੇ ਵਿਚ ਧੂੰਏਂ ਦੇ ਕਾਰਨ ਅਜਿਹੇ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਹੁਣ ਵਿਆਹ ਦੀ ਵਰੇਗੰਢ ਦੇ ਅਗਲੇ ਦਿਨ ਹੀ ਪਤੀ ਪਤਨੀ ਦੀ ਹੋਈ ਦਰਦਨਾਕ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੀਰਾ ਰੋਡ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਅੱਜ ਸਵੇਰੇ ਸਾਢੇ ਗਿਆਰਾਂ ਵਜੇ ਦੇ ਕਰੀਬ ਇਕ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ। ਦੱਸਿਆ ਗਿਆ ਹੈ ਕਿ ਪਤੀ-ਪਤਨੀ ਨੇ ਜਿੱਥੇ ਸ਼ਨੀਵਾਰ 28 ਅਪ੍ਰੈਲ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਸੀ।

ਉਥੇ ਹੀ ਅੱਜ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ 30 ਸਾਲਾ ਅਵਤਾਰ ਸਿੰਘ ਅਤੇ ਉਸ ਦੀ 28 ਸਾਲਾ ਪਤਨੀ ਸਰਬਜੀਤ ਕੌਰ ਮੋਟਰਸਾਈਕਲ ਤੇ ਜੀਰਾ ਤੋਂ ਮੋਗਾ ਵੱਲ ਨੂੰ ਜਾ ਰਹੇ ਸਨ। ਉਸ ਸਮੇਂ ਹੀ ਇਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਸਰਬਜੀਤ ਕੌਰ ਜਿੱਥੇ ਨੌਂ ਮਹੀਨੇ ਦੀ ਗਰਭਵਤੀ ਸੀ। ਉਥੇ ਹੀ ਇਸ ਹਾਦਸੇ ਦੇ ਵਿਚ ਗੰਭੀਰ ਜ਼ਖਮੀ ਹੋਣ ਤੇ ਪਤੀ ਪਤਨੀ ਨੂੰ ਮੋਗਾ ਦੇ ਸਿਵਲ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਜਿੱਥੇ ਰਸਤੇ ਵਿੱਚ ਜੀਰਾ ਰੋਡ ਤੇ ਕਣਕ ਦੇ ਨਾੜ ਨੂੰ ਖੇਤਾਂ ਵਿਚ ਅੱਗ ਲਗਾਈ ਗਈ ਸੀ। ਜਿੱਥੇ ਵਧੇਰੇ ਧੂੰਆਂ ਹੋਣ ਦੇ ਕਾਰਨ ਮੋਟਰਸਾਈਕਲ ਆਪਣਾ ਸੰਤੁਲਨ ਗੁਆ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।