BREAKING NEWS
Search

ਵੋਟਾਂ ਚ ਹੋਈ ਹਾਰ ਤੋਂ ਬਾਅਦ ਸਿੱਧੂ ਮੂਸੇਵਾਲ ਨੇ ਪਹਿਲੀਵਾਰ ਬੋਲਿਆ – ਕੱਢੀ ਏਦਾਂ ਦਿੱਲ ਦੀ ਭੜਾਸ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਹੋਈਆ 2022 ਦੀਆਂ ਚੋਣਾਂ ਵਿੱਚ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਵੱਲੋਂ ਚੋਣਾਂ ਵਿੱਚ ਹਿੱਸਾ ਲਿਆ ਗਿਆ ਹੈ। ਉਥੇ ਹੀ ਪੰਜਾਬ ਦੇ ਗਾਇਕ ਅਤੇ ਅਦਾਕਾਰ ਵੀ ਇਸ ਵਾਰ ਹੋਈਆਂ ਇਨ੍ਹਾਂ ਚੋਣਾਂ ਵਿਚ ਰਾਜਨੀਤਿਕ ਖੇਤਰ ਵਿਚ ਉਤਰੇ ਸਨ। ਜਿਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਵੱਲੋਂ ਚੋਣਾਂ ਲੜੀਆਂ ਗਈਆਂ। ਅਜਿਹੇ ਸਖਸ਼ੀਅਤਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਜਿੱਥੇ ਇਸ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਹਾਸਲ ਹੋਈ ਹੈ ਉੱਥੇ ਹੀ ਕਈ ਸਖਸ਼ੀਅਤਾਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ।

ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਹੁਣ ਵੋਟਾਂ ਵਿੱਚ ਹੋਈ ਹਾਰ ਤੋਂ ਬਾਅਦ ਸਿੱਧੂ ਮੂਸੇਵਾਲਾ ਵੱਲੋਂ ਪਹਿਲੀ ਵਾਰ ਅਜਿਹਾ ਬੋਲਿਆ ਗਿਆ ਹੈ ਜਿੱਥੇ ਉਸ ਵੱਲੋਂ ਆਪਣੇ ਦਿਲ ਦੀ ਭੜਾਸ ਕੱਢੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਜਿਥੇ ਕਾਂਗਰਸ ਪਾਰਟੀ ਵੱਲੋਂ ਮਾਨਸਾ ਤੋਂ ਚੋਣ ਮੈਦਾਨ ਵਿੱਚ ਉਤਰੇ ਸਨ। ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਨੂੰ 40 ਹਜ਼ਾਰ ਵੋਟਾਂ ਪ੍ਰਾਪਤ ਹੋਈਆਂ ਸਨ।

ਹਾਰ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਵੱਲੋਂ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਜਿੱਥੇ ਉਹ ਸ਼ੋਅ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੇਰੀ ਹਾਰ ਦੇ ਕਾਰਨ ਬਹੁਤ ਸਾਰੇ ਲੋਕ ਅੱਜ ਮੇਰਾ ਮਜਾਕ ਉਡਾ ਰਹੇ ਹਨ ਪਰ ਮੇਰੀ ਜਮਾਨਤ ਜਬਤ ਨਹੀ ਹੋਈ ਹੈ। ਜਦ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਭਗਵੰਤ ਸਿੰਘ ਮਾਨ 15 ਸਾਲ ਪਹਿਲਾਂ ਆਪਣੀ ਜਮਾਨਤ ਜਬਤ ਕਰਵਾ ਚੁੱਕੇ ਹਨ।

ਜਿਸ ਸਮੇਂ ਉਨ੍ਹਾਂ ਦੀ ਜਮਾਨਤ ਜਬਤ ਹੋ ਗਈ ਸੀ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਗਈ ਹੈ ਅਤੇ ਅੱਗੇ ਤੋਂ ਵੀ ਉਹ ਸਿਆਸਤ ਵਿੱਚ ਸਰਗਰਮ ਰਹਿਣਗੇ। ਉਨ੍ਹਾਂ ਆਖਿਆ ਹੈ ਕੇ ਸਿਆਸਤ ਕੋਈ ਕੁੰਭ ਦਾ ਮੇਲਾ ਨਹੀਂ ਹੈ, ਅਗਲੀ ਵਾਰ ਸਹੀ ਸਮਾਂ ਆਉਣ ਤੇ ਉਹ ਫਿਰ ਤੋਂ ਜਿੱਤ ਹਾਸਲ ਕਰਨਗੇ। ਉਨ੍ਹਾਂ ਨੇ ਇਸ ਹਾਰ ਤੋਂ ਬਹੁਤ ਕੁਝ ਸਿੱਖਿਆ ਹੈ।