BREAKING NEWS
Search

ਵੋਟਾਂ ਤੋਂ ਐਨ ਪਹਿਲਾਂ ਇਸ ਵੱਡੀ ਕਿਸਾਨ ਜਥੇਬੰਦੀ ਨੇ ਹੁਣ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਅਤੇ ਭਾਜਪਾ ਦੇ ਨਾਲ ਗਠਜੋੜ ਕਰ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਗਿਆ। ਉਥੇ ਹੀ ਚੋਣਾਂ ਨੂੰ ਲੈ ਕੇ ਇਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ। ਜਿਸ ਵਾਸਤੇ ਪੰਜਾਬ ਵਿੱਚ 20 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਨਾਮ ਦੀ ਪਾਰਟੀ ਬਣਾ ਕੇ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ।

ਹੁਣ ਵੋਟਾਂ ਤੋਂ ਪਹਿਲਾਂ ਇਸ ਵੱਡੀ ਕਿਸਾਨ ਜਥੇਬੰਦੀਆਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿਸਾਨਾਂ ਵੱਲੋਂ ਬਣਾਈ ਗਈ ਆਪਣੀ ਸੰਯੁਕਤ ਸਮਾਜ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਮਾਨਤਾ ਦੇ ਦਿੱਤੀ ਗਈ ਹੈ। ਉੱਥੇ ਹੀ ਕਿਸਾਨਾਂ ਦੇ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਕਿ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ ਨਾਲ ਕੋਈ ਵੀ ਸੰਬੰਧ ਨਹੀਂ ਹੈ।

ਪੰਜਾਬ ਵਿੱਚ ਜਿੱਥੇ 20 ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਅਤੇ ਸੰਯੁਕਤ ਸੰਘਰਸ਼ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੀਆਂ ਹਨ। ਇਨ੍ਹਾ 20 ਜਥੇਬੰਦੀਆਂ ਵੱਲੋਂ ਜਿਥੇ ਆਪਣੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਕਿਸਾਨ ਆਗੂ ਬਲਵੀਰ ਰਾਜੇਵਾਲ ਨੂੰ ਐਲਾਨਿਆ ਗਿਆ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਵੀ ਆਖਿਆ ਗਿਆ ਹੈ ਕਿ ਉਹ ਕਿਸੇ ਦੇ ਵੀ ਚੋਣਾਂ ਲੜਨ ਦੇ ਫੈਸਲੇ ਦੇ ਵਿਰੋਧ ਵਿਚ ਨਹੀਂ ਹਨ।

ਉਥੇ ਹੀ ਉਨ੍ਹਾਂ ਦੱਸਿਆ ਹੈ ਕੇ ਸੰਯੁਕਤ ਸਮਾਜ ਮੋਰਚੇ ਵੱਲੋਂ ਆਪਣੇ ਸਾਰੇ ਸੰਬੰਧ ਸੰਜੁਕਤ ਸਮਾਜ ਮੋਰਚਾ ਅਤੇ ਸੰਜੁਕਤ ਕਿਸਾਨ ਮੋਰਚਾ ਨਾਲ ਤੋੜ ਲਏ ਹਨ। ਉੱਥੇ ਹੀ ਇਸ ਬਾਰੇ ਕਿਸਾਨ ਆਗੂ ਯੋਗਿੰਦਰ ਯਾਦਵ ਵਲੋਂ ਵੀ ਦੱਸਿਆ ਗਿਆ ਹੈ ਕਿ ਚੋਟੀ ਦੇ ਫੈਸਲੇ ਲੈਣ ਵਾਲੀ ਸੰਸਥਾ ਵੱਲੋਂ ਗੁਰਨਾਮ ਸਿੰਘ ਚੜੂਨੀ ਅਤੇ ਬਲਬੀਰ ਸਿੰਘ ਰਾਜੇਵਾਲ ਨੂੰ ਇਸ ਸੰਸਥਾ ਤੋਂ ਹਟਾ ਦਿੱਤਾ ਗਿਆ ਹੈ।