BREAKING NEWS
Search

ਵੋਟਾਂ ਤੋਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚੰਨੀ ਲਈ ਆ ਗਈ ਇਹ ਵੱਡੀ ਚੰਗੀ ਖਬਰ

ਆਈ ਤਾਜਾ ਵੱਡੀ ਖਬਰ 

ਵਿਧਾਨ ਸਭਾ ਚੋਣਾਂ ਹੋਣ ਵਿਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਚੋਣ ਪ੍ਰਚਾਰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਜਿਸ ਸਦਕਾ ਹੁਣ ਹੋਣ ਵਾਲੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ। ਉਥੇ ਹੀ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਇਨ੍ਹਾਂ ਲਗਾਏ ਗਏ ਦੋਸ਼ਾਂ ਦੇ ਤਹਿਤ ਸਿਆਸੀ ਪਾਰਟੀਆਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਦਿਨ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨੂੰ ਈ ਡੀ ਦੀ ਟੀਮ ਵੱਲੋਂ ਉਸ ਦੇ ਘਰਾਂ ਉਪਰ ਛਾਪੇਮਾਰੀ ਕਰਕੇ ਰੇਤ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

ਜਿਸ ਵੱਲੋਂ ਕਈ ਖੁਲਾਸੇ ਕੀਤੇ ਗਏ ਸਨ। ਹੁਣ ਵੋਟਾਂ ਤੋਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਵਡੀ ਚੰਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਡਾ ਵੱਲੋਂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪਰ ਨਾਜਾਇਜ਼ ਰੇਤ ਮਾਇਨਿਗ ਦੇ ਮਾਮਲੇ ਵਿਚ ਦੋਸ਼ ਲਗਾਏ ਗਏ ਸਨ। ਉੱਥੇ ਹੀ ਰੋਪੜ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਦੀ ਪੂਰੀ ਤਰ੍ਹਾਂ ਜਾਂਚ ਪੜਤਾਲ ਕੀਤੀ ਗਈ ਹੈ।

ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਸ ਜਾਂਚ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਰਦੋਸ਼ ਪਾਇਆ ਗਿਆ ਹੈ ਅਤੇ ਸਾਰੇ ਦੋਸ਼ ਬੇਬੁਨਿਆਦ ਦੱਸੇ ਗਏ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਮਾਮਲੇ ਵਿਚ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵੱਲੋਂ ਵੀ ਆਪ ਉਪਰ ਸ਼ਬਦੀ ਹਮਲਾ ਕਰਦੇ ਹੋਏ ਦਸਿਆ ਗਿਆ ਹੈ ਕਿ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਕੋਲ ਉਨ੍ਹਾਂ ਦੇ ਖਿਲਾਫ ਝੂਠੇ ਦੋਸ਼ ਲਗਾ ਕੇ ਉਨ੍ਹਾਂ ਦਾ ਅਕਸ ਖਰਾਬ ਕਰਨ ਵਾਸਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਜਿੱਥੇ ਹੁਣ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਇਸ ਜਾਂਚ ਦੇ ਵਿੱਚ ਸਾਫ ਹੋ ਗਿਆ ਹੈ ਕਿ ਇਸ ਨਾਜਾਇਜ਼ ਰੇਤ ਮਾਇਨਿਗ ਦੇ ਮਾਮਲੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਕਿਸੇ ਵੀ ਰਿਸ਼ਤੇਦਾਰ ਦਾ ਕੋਈ ਲੈਣ ਦੇਣ ਨਹੀਂ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਕਲੀਨ ਚਿਟ ਮਿਲਣ ਤੋਂ ਬਾਅਦ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਵੀ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ।