BREAKING NEWS
Search

ਵੋਟਾਂ ਤੋਂ 7 ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਪੂਰੀ ਤਰਾਂ ਸਿਆਸੀ ਮਾਹੌਲ ਦੇਖਿਆ ਜਾ ਰਿਹਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਖਬਰਾਂ ਲੋਕਾਂ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਰਹੀਆਂ ਹਨ। ਜਿੱਥੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਡੀਆਂ ਰੈਲੀਆਂ ਕਰਕੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰ ਰਾਜਨੀਤੀ ਵਿੱਚ ਸੱਭ ਪਾਰਟੀਆਂ ਵੱਲੋਂ ਕਈ ਸਖਸ਼ੀਅਤਾਂ ਦੇ ਚਿਹਰਿਆਂ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ। ਹਾਈਕਮਾਂਡ ਵੱਲੋਂ ਜਿਥੇ ਪੰਜਾਬ ਵਿਚ ਆ ਕੇ ਅਪਨੀ-ਅਪਨੀ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਕਾਂਗਰਸ ਤੋਂ ਵੱਖ ਹੋ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਭਾਜਪਾ ਨਾਲ ਰੱਲ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ।

ਹੁਣ ਵੋਟਾਂ ਤੋਂ ਸੱਤ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਅੱਜ ਪੰਜਾਬ ਦੇ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਲੁਧਿਆਣਾ ਦੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸਨ। ਉੱਥੇ ਹੀ ਉਨ੍ਹਾਂ ਵੱਲੋਂ ਪਟਿਆਲਾ ਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ। ਜਿਨ੍ਹਾਂ ਦਾ ਪਟਿਆਲਾ ਪਹੁੰਚਣ ਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਵਾਗਤ ਕੀਤਾ ਗਿਆ। ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਵਾਸਤੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

ਇਸ ਲਈ ਭਾਜਪਾ ਨੇ ਸੱਤਾ ਵਿੱਚ ਆਉਂਦੇ ਹੀ ਨੌਜਵਾਨਾਂ ਲਈ ਬਹੁਤ ਸਾਰੇ ਰੁਜ਼ਗਾਰ ਦੇ ਮੌਕੇ ਮੁਹਾਈਆ ਕਰਵਾਏ ਜਾਣਗੇ। ਜਿਸ ਨਾਲ ਨੌਜਵਾਨਾਂ ਨੂੰ ਨੌਕਰੀ ਦੀ ਖਾਤਰ ਵਿਦੇਸ਼ ਨਹੀਂ ਜਾਣਾ ਪਵੇਗਾ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸੇ ਵੀ ਮਾਮਲੇ ਤੇ ਗੱਲ ਕੀਤੀ ਗਈ ਹੈ, ਤਾਂ ਉਨ੍ਹਾਂ ਵੱਲੋਂ ਕਦੇ ਵੀ ਇਨਕਾਰ ਨਹੀਂ ਕੀਤਾ ਗਿਆ।

ਉਨ੍ਹਾਂ ਵੱਲੋਂ ਹਮੇਸ਼ਾ ਅੱਗੇ ਆ ਕੇ ਪੰਜਾਬ ਦੀ ਮਦਦ ਕੀਤੀ ਗਈ ਹੈ। ਉਥੇ ਹੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਚਲਣਾ ਪਵੇਗਾ ਤਾਂ ਜੋ ਪੰਜਾਬ ਸਿਰ ਕਰੋੜਾਂ ਦਾ ਕਰਜਾ ਉਤਰ ਸਕੇ। ਜਿਸ ਵਾਸਤੇ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਦੇ ਸਾਥ ਦੀ ਬਹੁਤ ਜ਼ਿਆਦਾ ਲੋੜ ਹੈ ਤਾਂ ਜੋ ਇਕ ਨਵਾਂ ਪੰਜਾਬ ਬਣਾਇਆ ਜਾ ਸਕੇ।