BREAKING NEWS
Search

ਵੱਖਰੇ ਤਰੀਕੇ ਦੀਆਂ ਮੁੱਛਾਂ ਕਾਰਨ ਵਿਅਕਤੀ ਨੂੰ ਪੁਲਸ ਦੀ ਨੌਕਰੀ ਤੋਂ ਕੀਤਾ ਮੁਅੱਤਲ – ਸਾਰੇ ਪਾਸੇ ਹੋ ਰਹੀਏ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਕਰੋਨਾ ਦੇ ਕਾਰਨ ਲੋਕਾਂ ਨੂੰ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਬਹੁਤ ਸਾਰੇ ਲੋਕ ਨੂੰ ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਦੇ ਕਾਰਣ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੇਖਦੇ ਹੋਏ ਵਿਦੇਸ਼ਾਂ ਦਾ ਰੁੱਖ ਵੀ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਕੁਝ ਲੋਕਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਵੱਖ ਵੱਖ ਅਹੁਦਿਆਂ ਤੇ ਨੌਕਰੀ ਕਰਨ ਵਾਲਿਆ ਨੂੰ ਉਨ੍ਹਾਂ ਦੀ ਨੌਕਰੀ ਦੇ ਅਨੁਸਾਰ ਕਈ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਵੱਖ-ਵੱਖ ਵਿਭਾਗਾਂ ਵਿੱਚ ਅਨੁਸ਼ਾਸ਼ਨ ਬਣਾਕੇ ਰੱਖਿਆ ਜਾ ਸਕੇ।

ਕਿਉਂਕਿ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਇਨ੍ਹਾਂ ਕਰਮਚਾਰੀਆਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਜਾਂਦਾ ਹੈ ਜਿਸ ਸਦਕਾ ਉਹਨਾਂ ਦੇ ਮਾਣ-ਸਨਮਾਨ ਨੂੰ ਵੀ ਲੋਕਾਂ ਵਿੱਚ ਕਾਇਮ pਰੱਖਿਆ ਜਾ ਸਕੇ। ਹੁਣ ਇੱਥੇ ਵੱਖਰੇ ਤਰੀਕੇ ਨਾਲ ਮੁੱਛ ਰੱਖਣ ਕਾਰਨ ਵਿਅਕਤੀ ਨੂੰ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵਿਭਾਗ ਵਿੱਚ ਡਰਾਈਵਰ ਵਜੋਂ ਤੈਨਾਤ ਇਕ ਇੰਸਪੈਕਟਰ ਰਾਕੇਸ਼ ਰਾਣਾ ਨੂੰ ਉਸ ਦੀ ਜਿੱਦ ਦੇ ਕਾਰਨ ਉਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇੰਸਪੈਕਟਰ ਰਾਕੇਸ਼ ਰਾਣਾ ਜਿੱਥੇ ਡਰਾਈਵਰ ਵਜੋਂ ਪੁਲਿਸ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਸੀ।। ਉਥੇ ਹੀ ਸਹਾਇਕ ਪੁਲਸ ਇੰਸਪੈਕਟਰ ਜਨਰਲ ਪ੍ਰਸ਼ਾਤ ਸ਼ਰਮਾ ਵੱਲੋਂ ਉਸ ਨੂੰ ਇਸ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਕਿਉਂਕਿ ਉਸ ਵੱਲੋਂ ਅਜੀਬ ਢੰਗ ਨਾਲ ਮੁੱਛਾਂ ਗਲ ਤੱਕ ਰੱਖੀਆਂ ਹੋਈਆਂ ਸਨ।

ਜਿਸ ਕਾਰਨ ਉਸ ਨੂੰ ਕਈ ਵਾਰ ਆਪਣੇ ਵਾਲ ਕਟਵਾਉਣ ਅਤੇ ਮੁੱਛਾਂ ਠੀਕ ਕਰਵਾਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਉਸ ਵੱਲੋਂ ਹੁਕਮ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਜਿਸ ਕਾਰਨ ਉਸ ਵੱਲੋਂ ਪੁਲੀਸ ਵਿਭਾਗ ਵਿੱਚ ਆਪਣੀ ਯੂਨੀਫੋਰਮ ਸੇਵਾ ਵਿੱਚ ਅਨੁਸ਼ਾਸ਼ਨ ਪੈਦਾ ਕੀਤਾ ਜਾ ਰਿਹਾ ਸੀ। ਜਿਸ ਨੇ ਅਜਿਹੀਆਂ ਹਰਕਤਾਂ ਨੂੰ ਦੇਖਦੇ ਹੋਏ ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ।