ਵੱਡੀ ਖਬਰ: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

 

ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਖ਼ਿਲਾਫ਼ ਸੀ.ਬੀ.ਆਈ. ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੀ.ਬੀ.ਆਈ. ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਡੀ.ਆਈ.ਜੀ. ਭੁੱਲਰ ਖ਼ਿਲਾਫ਼ ਇੱਕ ਮਾਮਲੇ ਵਿੱਚ ਰਿਸ਼ਵਤ ਮੰਗਣ ਅਤੇ ਲੈਣ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਵੱਲੋਂ ਜਾਲ ਬਿਛਾ ਕੇ ਕਾਰਵਾਈ ਕੀਤੀ ਗਈ ਅਤੇ ਅਧਿਕਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ

ਸੀ.ਬੀ.ਆਈ. ਇਸ ਮਾਮਲੇ ਨਾਲ ਸੰਬੰਧਿਤ ਹੋਰ ਸ਼ਖਸਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਅਧਿਕਾਰਕ ਤੌਰ ’ਤੇ ਪੁਸ਼ਟੀ ਕੀਤੀ ਗਈ ਹੈ ਕਿ ਜਾਂਚ ਹੁਣ ਹੋਰ ਪੱਖਾਂ ਤੱਕ ਵੀ ਵਧਾਈ ਜਾ ਰਹੀ ਹੈ।