ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਾਲਤ ਇਹ ਹੈ ਕਿ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਬਣ ਗਿਆ ਹੈ। ਇਸ ਸਥਿਤੀ ਦਾ ਸਭ ਤੋਂ ਵੱਧ ਅਸਰ ਸਕੂਲੀ ਬੱਚਿਆਂ ਉੱਤੇ ਪੈ ਰਿਹਾ ਹੈ।
ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇਂਦਿਆਂ, ਜੰਮੂ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਭਾਰੀ ਬਾਰਿਸ਼ ਦੀ ਚੇਤਾਵਨੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਬਦਲਦੇ ਮੌਸਮ ਦੇ ਮੱਦੇਨਜ਼ਰ ਜੰਮੂ ਡਿਵਿਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ, ਮੰਗਲਵਾਰ ਨੂੰ ਛੁੱਟੀ ਰਹੇਗੀ। ਹੁਕਮ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਵਿਦਿਆਰਥੀਆਂ ਅਤੇ ਸਕੂਲ ਕਰਮਚਾਰੀਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ।