ਆਈ ਤਾਜ਼ਾ ਵੱਡੀ ਖਬਰ 

ਸਾਰੇ ਧਰਮਾਂ ਜਾਤ-ਪਾਤ ਦੇ ਲੋਕ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਆਪਸੀ ਮਿਲਵਰਤਨ ਦੇ ਨਾਲ ਰਹਿੰਦੇ ਹਨ ਅਤੇ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਵੀ ਸਭ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਖੁਸ਼ੀ ਦੇ ਨਾਲ ਮਿਲ ਕੇ ਮਨਾਇਆ ਜਾਂਦਾ ਹੈ। ਉਥੇ ਹੀ ਧਰਮ ਦੇ ਨਾਂ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪੰਜਾਬ ਦੇ ਹਾਲਾਤ ਤਣਾਅਪੂਰਨ ਬਣ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਝ ਘਟਨਾਵਾਂ ਦੇ ਕਾਰਨ ਜਿੱਥੇ ਪੰਜਾਬ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।

ਜਦ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਬੀਤੇ ਦਿਨੀਂ ਪਟਿਆਲਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਜਿੱਥੇ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਇਸ ਘਟਨਾਂ ਦੀ ਜਾਂਚ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ ਅਤੇ ਕੁਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪਿਛਲੇ ਕੁਝ ਹਫਤਿਆਂ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਹੋਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਜਿੱਥੇ ਇਸ ਘਟਨਾ ਦਾ ਜ਼ਿੰਮੇਵਾਰ ਕੁਝ ਵਿਰੋਧੀ ਪਾਰਟੀਆਂ ਅਤੇ ਅਧਿਕਾਰੀਆਂ ਨੂੰ ਠਹਿਰਾਇਆ ਗਿਆ ਹੈ। ਉੱਥੇ ਹੀ ਅਫ਼ਸਰਾਂ ਵਿਰੁੱਧ ਪ੍ਰਸਾਸਨਿਕ ਕਾਰਵਾਈ ਵੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

ਪਟਿਆਲਾ ਦੀ ਘਟਨਾ ਨੂੰ ਲੈ ਕੇ ਉਨ੍ਹਾਂ ਆਖਿਆ ਹੈ ਕਿ ਲੋਕਾਂ ਵਿੱਚ ਜਿੱਥੇ ਇਸ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਡਰ ਪੈਦਾ ਹੋ ਗਿਆ ਹੈ ਉਥੇ ਹੀ ਸਾਰੇ ਵਰਗਾਂ ਅਤੇ ਸੱਭ ਪਾਰਟੀਆਂ ਨੂੰ ਇਕੱਠੇ ਕਰਕੇ ਆਪਸੀ ਭਾਈਚਾਰੇ ਦੀ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੁਝ ਗ਼ੈਰ-ਪੰਜਾਬੀ ਸਿਆਸਤਦਾਨਾਂ ਦੇ ਕਰਕੇ ਸੰਤਾਪ ਹੰਢਾਇਆ ਹੈ।


                                       
                            
                                                                   
                                    Previous Postਪੰਜਾਬ: ਰਾਤ ਨੂੰ ਆਇਆ ਘਰੇ ਅਜਿਹਾ ਫੋਨ ਮਾਪਿਆਂ ਦੇ ਉਡੇ ਹੋਸ਼ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ
                                                                
                                
                                                                    
                                    Next Postਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਬਾਰੇ ਆਈ ਇਹ ਵੱਡੀ ਖਬਰ ਅਦਾਲਤ ਚੋ
                                                                
                            
               
                            
                                                                            
                                                                                                                                            
                                    
                                    
                                    



