BREAKING NEWS
Search

ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਭਗਵੰਤ ਮਾਨ ਸਰਕਾਰ ਨੇ ਕਰਤਾ ਇਹ ਹੁਕਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੱਤਾ ਸੰਭਾਲਦੇ ਬਹੁਤ ਸਾਰੇ ਰਿਕਾਰਡ ਪੈਦਾ ਕੀਤੇ ਗਏ ਹਨ ਉਥੇ ਹੀ 92 ਵਿਧਾਇਕਾਂ ਵੱਲੋਂ ਪੰਜਾਬ ਦੀ ਸਿਆਸਤ ਨੂੰ ਚਲਾਇਆ ਜਾਵੇਗਾ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿਚ ਆਏ ਕੁਝ ਹੀ ਦਿਨ ਹੋਏ ਹਨ। ਉੱਥੇ ਹੀ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਨਤੀਜਾ ਇਕ ਮਹੀਨੇ ਦੇ ਅੰਦਰ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ।

ਹੁਣ ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਜਿੱਥੇ ਇਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਕ ਸ਼ਲਾਘਾਯੋਗ ਕਦਮ ਚੁੱਕਿਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਪੰਜਾਬ ਦੇ ਸਾਰੇ ਮਹਿਕਮਿਆਂ ਦੇ ਮੁਲਾਜ਼ਮਾਂ ਨੂੰ ਇੱਕ ਸਾਲ ਤੋਂ ਵਧੇਰੇ ਆਪਣੀ ਸੀਟ ਉਪਰ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਜਾਣਗੇ।

ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਅਗਰ ਕਿਸੇ ਵੀ ਮੁਲਾਜ਼ਮ ਨੂੰ ਉਨ੍ਹਾਂ ਦੇ ਇਸ ਫੈਸਲੇ ਉਪਰ ਇਤਰਾਜ ਹੈ ਮੁਲਾਜ਼ਮਾਂ ਵੱਲੋਂ ਇਸ ਉੱਪਰ ਇਤਰਾਜ਼ ਦੱਸਿਆ ਜਾ ਸਕਦਾ ਹੈ ਅਤੇ ਇਸ ਇਤਰਾਜ ਨੂੰ ਸਪਸ਼ਟ ਰੂਪ ਵਿੱਚ ਦੱਸਿਆ ਜਾਵੇ। ਉਨ੍ਹਾਂ ਵੱਲੋਂ ਜਿੱਥੇ ਇਸ ਸਬੰਧੀ ਸਾਰੇ ਹੁਕਮ ਖਜਾਨਾ ਦਫਤਰ ਨੂੰ ਭੇਜੇ ਗਏ ਹਨ।

ਉੱਥੇ ਹੀ ਉਨ੍ਹਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਸਾਰੇ ਨੋਟਿਸ ਬੋਰਡ ਤੇ ਲਗਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਸਾਰੇ ਅਧਿਕਾਰੀਆਂ ਮੁਲਾਜਮਾਂ ਨੂੰ ਆਪਣੀ ਡਿਊਟੀ ਤੇ ਇਮਾਨਦਾਰੀ ਨਾਲ ਚੱਲਣ ਇਸ਼ਾਰਾ ਮਿਲਦਾ ਰਹੇ। ਉਥੇ ਹੀ ਉਨ੍ਹਾਂ ਕਿਹਾ ਹੈ ਕਿ ਮੁਲਾਜ਼ਮਾਂ ਦੀ ਡਿਊਟੀ ਰੋਟੇਸ਼ਨ ਸੂਝ-ਬੂਝ ਨਾਲ ਕੀਤੀ ਜਾਣੀ ਚਾਹੀਦੀ ਹੈ। ਅਗਰ ਜ਼ਰੂਰੀ ਕੰਮ ਦੇ ਚੱਲਦੇ ਹੋਏ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਦੀ ਜ਼ਰੂਰਤ ਹੋਵੇਗੀ ਤਾਂ ਉਸ ਕਰਮਚਾਰੀ ਦੀ ਥਾਂ ਉਪਰ ਹੋਰ ਅਧਿਕਾਰੀ ਨੂੰ ਤੈਨਾਤ ਕੀਤਾ ਜਾਵੇਗਾ ਅਤੇ ਉਸ ਵੱਲੋਂ ਛੁੱਟੀ ਲੈਣ ਵਾਸਤੇ ਆਪਣੇ ਦਸਤਾਵੇਜ਼ ਵੀ ਨੱਥੀ ਕੀਤੇ ਜਾਣਗੇ।