BREAKING NEWS
Search

ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ 2022 ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋ ਬਹੁਮਤ ਨਾਲ ਸਰਕਾਰ ਬਣਾ ਲਈ ਗਈ ਹੈ ਅਤੇ ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਹੋਈਆਂ ਇਨ੍ਹਾਂ ਚੋਣਾਂ ਦੇ ਵਿਚ ਜਿੱਥੇ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਅਤੇ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਨ੍ਹਾਂ ਰਵਾਇਤੀ ਪਾਰਟੀਆਂ ਵੱਲੋਂ ਹੁਣ ਹਾਰ ਮਿਲਣ ਪਿੱਛੋਂ ਜਿੱਥੇ ਹਾਰ ਦੇ ਕਾਰਨਾਂ ਨੂੰ ਇੱਕ ਦੂਜੇ ਉੱਪਰ ਥੋਪਿਆ ਜਾ ਰਿਹਾ ਹੈ। ਉਥੇ ਹੀ ਆਏ ਦਿਨ ਇਨ੍ਹਾਂ ਪਾਰਟੀਆਂ ਦੇ ਨਾਲ ਸਬੰਧਤ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ , ਜੋ ਚਰਚਾ ਦਾ ਵਿਸ਼ਾ ਵੀ ਬਣ ਜਾਂਦੀਆਂ ਹਨ।

ਹੁਣ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਆਪਣੀ ਪਾਰਟੀ ਵਿੱਚ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਤੋਂ ਲੰਮੇ ਹੱਥੀਂ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚਿੱਠੀ ਲਿਖੀ ਗਈ ਹੈ।

ਜਿਸ ਵਿਚ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚੋਂ ਰੋਜ਼ਾਨਾਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਚਲਾਉਣ ਦੇ ਮਾਮਲੇ ਨੂੰ ਲੈ ਕੇ ਗੱਲ ਕੀਤੀ ਹੈ। ਜਿੱਥੇ ਸ੍ਰੀ ਦਰਬਾਰ ਸਾਹਿਬ ਤੋਂ ਸਿਧਾ ਪ੍ਰਸਾਰਣ ਇਕ ਹੀ ਚੈਨਲ ਤੋਂ ਹੀ ਚਲਾਇਆ ਜਾਂਦਾ ਹੈ ਜਿਸ ਨੂੰ ਇਸ ਦੇ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਇਸ ਚੈਨਲ ਦੀ ਮਲਕੀਅਤ ਦਾ ਦਾਅਵਾ 1 ਚੈਨਲ ਤੇ ਇੰਟਰਵਿਊ ਦੌਰਾਨ ਬਾਦਲ ਪਰਿਵਾਰ ਵੱਲੋਂ ਕੀਤਾ ਜਾ ਚੁੱਕਾ ਹੈ ਕਿ ਇਹ ਚੈਨਲ ਉਨ੍ਹਾਂ ਦਾ ਹੈ।

ਉੱਥੇ ਹੀ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਵਿੱਚ ਆਖਿਆ ਗਿਆ ਹੈ ਕਿ ਇਕ ਚੈਨਲ ਨੂੰ ਅਧਿਕਾਰ ਦੇਣ ਦੀ ਬਜਾਏ ਸਾਰੇ ਚੈਨਲਾਂ ਨੂੰ ਅਧਿਕਾਰ ਦਿੱਤੇ ਜਾਣੇ ਚਾਹੀਦੇ ਹਨ। ਤਾਂ ਜੋ ਦੁਨੀਆਂ ਵਿੱਚ ਪਵਿੱਤਰ ਸਮਝੇ ਜਾਣ ਵਾਲੇ ਸਥਾਨਾਂ ਵਿੱਚੋਂ ਇੱਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਸਾਰੇ ਚੈਨਲਾਂ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਜਲਦ ਹੀ ਕੋਈ ਫੈਸਲਾ ਲੈਣਾ ਹੋਵੇਗਾ।