BREAKING NEWS
Search

ਸਾਬਕਾ ਕੇਂਦਰੀ ਮੰਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅਤੇ ਕੁਝ ਹੋਰ ਸੂਬਿਆਂ ਵਿੱਚ ਫਰਵਰੀ ਨੂੰ ਚੋਣਾਂ ਹੋਈਆ ਸਨ, ਅਤੇ ਵੱਖ ਵੱਖ ਪਾਰਟੀਆਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ। ਉਥੇ ਹੀ ਉਹ ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਦੀ ਨਜ਼ਰ ਆਉਣ ਵਾਲੀਆਂ ਕੁਝ ਵਿਧਾਨ ਸਭਾ ਚੋਣਾਂ ਤੇ ਹੈ ਜਿਥੇ ਕੁਝ ਸੂਬਿਆਂ ਅੰਦਰ ਆਉਣ ਵਾਲੇ ਮਹੀਨਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਹੋਈਆਂ ਚੋਣਾਂ ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਉਥੇ ਹੀ ਉਹ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵੀ ਕਈ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਪਰ ਕੁਝ ਰਾਜਨੀਤਿਕ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਸੁਖਰਾਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ,ਜਿਨ੍ਹਾਂ ਨੂੰ 9 ਮਈ ਨੂੰ ਦਿਲ ਦਾ ਦੌਰਾ ਪੈਣ ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਵੈਂਟੀਲੇਟਰ ਤੇ ਰੱਖਿਆ ਗਿਆ ਸੀ।

ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਬੀਤੀ ਰਾਤ ਮੰਗਲਵਾਰ ਦੀ ਰਾਤ ਨੂੰ ਉਨ੍ਹਾਂ ਨੂੰ ਫਿਰ ਤੋਂ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਰਾਤ ਦੇ ਕਰੀਬ ਡੇਢ ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਹਿਮਾਚਲ ਪ੍ਰਦੇਸ਼ ਵਿੱਚ ਹੀ ਕੀਤਾ ਜਾਵੇਗਾ। ਜਿਸ ਵਾਸਤੇ ਉਨ੍ਹਾਂ ਨੂੰ ਦਿੱਲੀ ਤੋਂ ਮੰਡੀ ਵਿਖੇ ਲਿਆਂਦਾ ਜਾਵੇਗਾ ਅਤੇ ਪੂਰੇ ਸਰਕਾਰੀ ਸਨਮਾਨ ਦੇ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਉਥੇ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿਚ ਬਹੁਤ ਸਾਰੇ ਆਗੂਆਂ ਦੇ ਸ਼ਾਮਲ ਹੋਣ ਦੀ ਆਸ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਸੜਕਾਂ ਤੇ ਉਤਰ ਕੇ ਪੰਡਿਤ ਸੁਖਰਾਮ ਜੀ ਨੂੰ ਅੰਤਮ ਸ਼ਰਧਾਂਜਲੀ ਦਿੱਤੀ ਜਾਵੇਗੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਗਈ ਹੈ।