BREAKING NEWS
Search

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਰਤਾ ਇਹ ਵੱਡਾ ਐਲਾਨ ਆਪਣੀ ਸੀਟ ਦੇ ਬਾਰੇ ਚ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਉਥੇ ਹੀ 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਕੋਈ ਵੀ ਸਿਆਸੀ ਪਾਰਟੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲਾ ਨਹੀਂ ਲੈ ਸਕਦੀ ਅਤੇ ਨਾ ਹੀ ਕੋਈ ਸਰਕਾਰੀ ਪੈਸਾ ਇਸਤੇਮਾਲ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਅਜਿਹੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਕਾਰਨ ਬਹੁਤ ਸਾਰੇ ਵਿਕਾਸ ਕਾਰਜ ਵੀ ਠੱਪ ਹੋ ਕੇ ਰਹਿ ਗਏ ਹਨ। ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖਰੀਆਂ ਪਾਰਟੀਆਂ ਦਾ ਗਠਨ ਵੀ ਕੀਤਾ ਗਿਆ ਹੈ।

ਕਾਂਗਰਸ ਪਾਰਟੀ ਵਿੱਚ ਪਿਛਲੇ ਲੰਮੇ ਸਮੇਂ ਤੋ ਕਾਟੋ ਕਲੇਸ਼ ਲਗਾਤਾਰ ਚਲਦਾ ਹੋਇਆ ਆ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਆਪਣੀ ਸੀਟ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦੇ ਨਾਲ ਚੋਣਾਂ ਵਿਚ ਹਿੱਸਾ ਲਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਭਾਜਪਾ ਦੇ ਨਾਲ ਗਠਜੋੜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਜਿਸ ਦੇ ਅਧਾਰ ਤੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਪਟਿਆਲਾ ਤੋਂ ਹੀ ਚੋਣ ਲੜੀ ਜਾਵੇਗੀ। ਜਿੱਥੇ ਉਹ ਆਪਣੀ ਪਾਰਟੀ ਵੱਲੋਂ ਆਪਣੀ ਪਟਿਆਲਾ ਸੀਟ ਤੋਂ ਚੋਣ ਲੜਨਗੇ। ਕਿਉਂਕਿ ਉਨ੍ਹਾਂ ਦਾ ਆਪਣਾ ਘਰ ਹੈ ਜਿਸ ਨੂੰ ਉਹ ਛੱਡ ਕੇ ਕਿਤੇ ਵੀ ਨਹੀਂ ਜਾਣਗੇ।

ਉਥੇ ਹੀ ਉਨ੍ਹਾਂ ਵੱਲੋਂ ਬਾਕੀ ਪਾਰਟੀਆਂ ਨੂੰ ਵੀ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਉੱਪਰ ਤੰਜ਼ ਕੱਸੇ ਗਏ ਹਨ। ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਤੇ ਤੰਜ ਕੱਸਦੇ ਹੋਏ ਆਖਿਆ ਹੈ ਕਿ ਆਮ ਆਦਮੀ ਪਾਰਟੀ ਵਿਚ ਭਗਵੰਤ ਮਾਨ ਇੱਕ ਕਮੇਡੀਅਨ ਹਨ। ਲੋਕ ਭੁਲੇਖੇ ਵਿੱਚ ਨਹੀਂ ਆਉਣਗੇ, ਕਿਉਂਕਿ ਪੰਜਾਬ ਨੂੰ ਕਮੇਡੀਅਨ ਦੀ ਲੋੜ ਨਹੀਂ ਹੈ।