ਸਾਵਧਾਨ : ਅੱਜ ਪੰਜਾਬ ਦੇ ਇਹਨਾਂ ਇਲਾਕਿਆਂ ਚ ਪਵੇਗਾ ਮੀਂਹ

ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ, ਚੰਡੀਗੜ੍ਹ ਵਿੱਚ 32.4 ਮਿਲੀਮੀਟਰ, ਲੁਧਿਆਣਾ ਵਿੱਚ 25.6 ਮਿਲੀਮੀਟਰ, ਫ਼ਰੀਦਕੋਟ ਵਿੱਚ 8.0 ਮਿਲੀਮੀਟਰ, ਮੋਹਾਲੀ ਵਿੱਚ 3.0 ਮਿਲੀਮੀਟਰ ਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ। ਇਸ ਦੌਰਾਨ ਹੋਰ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਧੁੱਪ ਖਿੜੀ ਰਹੀ। ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਦਰਮਿਆਨ ਰਿਹਾ।

ਪੇਸ਼ੀਨਗੋਈ ਮੁਤਾਬਕ, ਸੋਮਵਾਰ ਨੂੰ ਵੀ ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ ਅਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 16 ਤੋਂ 18 ਸਤੰਬਰ ਤੱਕ ਮੌਸਮ ਸੁੱਕਾ ਤੇ ਸਾਫ਼ ਰਹਿਣ ਦੀ ਉਮੀਦ ਹੈ, ਜਦਕਿ 19 ਸਤੰਬਰ ਤੋਂ ਮੁੜ ਮਾਨਸੂਨ ਸਰਗਰਮ ਹੋਵੇਗਾ ਅਤੇ ਬਾਰਿਸ਼ ਦੇ ਅਸਾਰ ਬਣਣਗੇ।