ਆਈ ਤਾਜਾ ਵੱਡੀ ਖਬਰ 

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਵੱਲੋਂ ਸੰਘਰਸ਼ ਨੂੰ ਅੱਜ 11 ਦਿਨ ਹੋ ਚੱਲੇ ਹਨ। ਭਾਰਤ ਤੋਂ ਬਿਨਾਂ ਵਿਦੇਸ਼ਾਂ ਤੋਂ ਵੀ ਸੰਘਰਸ਼ ਕਰ ਰਹੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਹਨਾਂ ਦੀ ਹਰ ਇੱਕ ਲੋੜ ਦਾ ਧਿਆਨ ਰੱਖਿਆ ਜਾ ਰਿਹਾ ਹੈ। ਕਿਸਾਨਾਂ ਦੇ ਹਿੱਤਾਂ ਵਿੱਚ ਹਰ ਵਰਗ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਸਾਰੇ ਵਰਗਾ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੇ ਬੇਸਿੱਟਾ ਰਹਿਣ ਤੋਂ ਬਾਅਦ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ  ਐਲਾਨ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਇਸ ਐਲਾਨ ਦੀ ਸਾਰੇ ਭਾਰਤ ਵਾਸੀਆਂ ਵੱਲੋਂ ਪੂਰਨ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਮੰਗਲਵਾਰ ਸਵੇਰ ਤੋਂ ਸ਼ਾਮ 5 ਵਜੇ ਤੱਕ ਲਈ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ।

ਕਿਸਾਨਾਂ ਦੇ ਇਸ ਸੰਘਰਸ਼ ਦਾ ਅਸਰ ਹਰ ਇੱਕ ਵਰਗ ਤੇ ਪੈਂਦਾ ਦਿਖਾਈ ਦੇ ਰਿਹਾ ਹੈ। ਜਿਸ ਲਈ ਸਭ ਵਰਗਾਂ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਟਰਾਂਸਪੋਰਟ ਯੂਨੀਅਨ ਵੱਲੋਂ 8 ਦਸੰਬਰ ਨੂੰ ਬੰਦ ਨੂੰ ਕਾਮਯਾਬ ਬਣਾਉਣ ਲਈ ਹਮਾਇਤ ਦਿੱਤੀ ਗਈ ਹੈ। ਉੱਥੇ ਹੀ ਹੁਣ ਪੈਟਰੋਲ ਪੰਪ ਮਾਲਕਾਂ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਗਰ ਕਿਸਾਨ ਅੰਨ ਪੈਦਾ ਨਹੀਂ ਕਰਨਗੇ ਤਾਂ ਸਭ ਲੋਕ ਕੀ ਖਾਣਗੇ।

ਇਨ੍ਹਾਂ ਕਿਸਾਨਾਂ ਦੇ ਪੈਦਾ ਕੀਤੇ ਗਏ ਅੰਨ ਨਾਲ ਹੀ ਦੇਸ਼ ਦੀ ਅਰਥਵਿਵਸਥਾ ਪਟੜੀ ਤੇ ਚੱਲ ਰਹੀ ਹੈ। ਇਸ ਲਈ ਸਰਕਾਰ ਨੂੰ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ 8 ਦਸੰਬਰ ਨੂੰ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ। ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰ ਰਾਜੂ ਸ਼ਰਮਾ ਨੇ ਕਿਹਾ ਹੈ ਕਿ ਅਗਰ ਦੇਸ਼ ਦਾ ਅੰਨਦਾਤਾ ਕਿਸਾਨ ਹੀ ਤਕਲੀਫ਼ ਵਿਚ ਹੋਵੇਗਾ ਤਾਂ ਹੈ ਦੇਸ਼ ਕਿਵੇਂ ਤਰੱਕੀ ਕਰ ਸਕਦਾ ਹੈ।

ਉਹਨਾਂ ਆਸ ਪ੍ਰਗਟਾਈ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਦੇ ਨਾਲ ਖੜੇ ਹਾਂ ਤੇ ਹਰ ਕਦਮ ਤੇ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਸ ਲਈ ਇਸ ਸੰਘਰਸ਼ ਦੇ ਵਿੱਚ ਸਭ ਲੋਕ ਕਿਸਾਨਾਂ ਦੇ ਨਾਲ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ।


                                       
                            
                                                                   
                                    Previous Postਹੁਣੇ ਹੁਣੇ 9 ਤਰੀਕ ਨੂੰ ਕੇਂਦਰ ਨਾਲ ਹੋ ਰਹੀ ਮੀਟਿੰਗ ਬਾਰੇ ਕਿਸਾਨ ਜਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ , ਛਾਇਆ ਸਾਰੇ ਇਲਾਕੇ ਚ ਸੋਗ
                                                                
                            
               
                            
                                                                            
                                                                                                                                            
                                    
                                    
                                    




