ਸਾਵਧਾਨ: ਪੰਜਾਬ ‘ਚ ਆਉਣ ਜਾ ਰਿਹਾ ਜ਼ਬਰਦਸਤ ਮੀਹ, ਖਿੱਚੋ ਤਿਆਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਵੱਡੀ ਪੇਸ਼ਗੋਈ ਜਾਰੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਦੇ ਚਾਂਸ ਬਣੇ ਹੋਏ ਹਨ।

14 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਹੋ ਸਕਦੀ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹੇਗਾ। 15 ਸਤੰਬਰ ਨੂੰ ਵੀ ਇਨ੍ਹਾਂ ਹੀ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

16 ਤੋਂ 18 ਸਤੰਬਰ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇ ਅਸਾਰ ਹਨ। ਇਸ ਦੌਰਾਨ ਪੰਜਾਬ ਦੇ ਉੱਤਰੀ, ਕੇਂਦਰੀ ਅਤੇ ਕੁਝ ਦੱਖਣੀ ਹਿੱਸਿਆਂ ਵਿੱਚ ਬਾਰਿਸ਼ ਪੈ ਸਕਦੀ ਹੈ। ਖ਼ਾਸ ਤੌਰ ‘ਤੇ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।