BREAKING NEWS
Search

ਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਈ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਵੀ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਰੱਖਣ ਦੇ ਆਦੇਸ਼ ਵੀ ਦਿੱਤੇ ਜਾਂਦੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਸਮੇਂ-ਸਮੇਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉੱਥੇ ਹੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ , ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਸਰਕਾਰ ਵੱਲੋਂ ਦਿੱਤੇ ਗਏ ਅਧਿਕਾਰ ਦੀ ਵਰਤੋਂ ਕਰਦਿਆਂ ਹੋਇਆਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਲੋਕਾਂ ਦੀ ਸੁਰੱਖਿਆ ਵਾਸਤੇ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਹਨ।

ਕਿਉਂਕਿ ਅੱਗੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਵਿਚ ਹੁਣ ਇਥੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਪੂਰਥਲਾ ਦੀ ਜਿਲਾ ਮਜਿਸਟ੍ਰੇਟ ਦੀਪਤੀ ਉੱਪਲ ਵਲੋ ਹੁਣ ਝੋਨੇ ਦੀ ਕਟਾਈ ਦੇ ਸਮੇਂ ਨੂੰ ਦੇਖਦੇ ਹੋਏ ਕੰਬਾਈਨਾਂ ਦੇ ਚੱਲਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਤਾਂ ਜੋ ਫਸਲ ਦੇ ਝਾੜ ਨੂੰ ਸਹੀ ਰੱਖਿਆ ਜਾ ਸਕੇ ਅਤੇ ਰਾਤ ਦੇ ਸਮੇਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਬਚਾਅ ਹੋ ਸਕੇ।

ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਵੀ ਆਦੇਸ਼ ਦਿੱਤੇ ਗਏ ਹਨ , ਕਿ ਐਸਐਮਐਸ ਵਾਲੀਆਂ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ ਨੂੰ ਕਰਵਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਰਾਤ ਦੇ ਸਮੇਂ ਝੋਨੇ ਦੀ ਕਟਾਈ ਕਰਨ ਉਪਰ ਮਨਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਕਟਾਈ ਕੀਤੇ ਜਾਣ ਨਾਲ ਜਿੱਥੇ ਫ਼ਸਲ ਦੀ ਗੁਣਵੱਤਾ ਉੱਤੇ ਅਸਰ ਪੈਂਦਾ ਹੈ, ਉਥੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਮੇਂ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ।

ਉਥੇ ਹੀ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਫਸਲ ਦੀ ਕਟਾਈ ਤੋਂ ਪਹਿਲਾਂ ਇੰਸਪੈਕਸ਼ਨ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਹੀ ਕੰਬਾਇਨ ਦੇ ਮਾਲਕਾਂ ਨੂੰ ਕਟਾਈ ਕਰਨ ਦੀ ਇਜ਼ਾਜ਼ਤ ਦਿਤੀ ਜਾਵੇ। ਜਿਸ ਬਾਰੇ ਉਨ੍ਹਾਂ ਵੱਲੋਂ ਕੰਬਾਇਨ ਮਾਲਕਾਂ ਨੂੰ ਵੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਹੁਣ ਕੰਬਾਈਨਾਂ ਉਪਰ ਸ਼ਾਮ 7 ਵਜੇ ਤੋਂ ਸਵੇਰੇ ਸੱਤ ਵਜੇ ਤੱਕ ਕਟਾਈ ਕਰਨ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹੇ ਅੰਦਰ ਇਹ ਪਾਬੰਦੀ 13 ਨਵੰਬਰ ਤੱਕ ਲਾਗੂ ਰਹੇਗੀ। ਅਗਰ ਕੋਈ ਵੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।