ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਕਿਉਂਕਿ ਪੰਜਾਬ ਵਿੱਚ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦੇ ਚਲਦੇ ਹੋਏ ਪੰਜਾਬ ਵਿੱਚ ਕਈ ਵਾਰ ਸਥਿਤੀ ਤਣਾਅ ਪੂਰਨ ਹੋ ਜਾਂਦੀ ਹੈ। ਜਿਸ ਕਾਰਨ ਪੰਜਾਬ ਦੇ ਹਾਲਾਤਾਂ ਉਪਰ ਵੀ ਉਸਦਾ ਗਹਿਰਾ ਅਸਰ ਦੇਖਿਆ ਜਾਂਦਾ ਹੈ। ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਆਪਣੇ ਜ਼ਿਲ੍ਹੇ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ 23 ਮਈ ਤੱਕ ਲਈ ਇਹ ਸਖਤ ਹੁਕਮ ਜਾਰੀ ਹੋ ਗਏ ਹਨ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੇ ਵਧੀਕ ਜਿਲ੍ਹਾ ਮਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਜਿਲੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਇਹ ਪਾਬੰਦੀਆ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੇ ਤਹਿਤ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਜਾਇਜ਼ ਤੌਰ ਤੇ ਪਾਣੀ ਦੇ ਕੁਨੈਕਸ਼ਨ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ ਇਹ ਪਾਬੰਦੀਆ 23 ਮਈ 2022 ਤੱਕ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁਝ ਵਿਅਕਤੀਆਂ ਵੱਲੋਂ ਨਜਾਇਜ਼ ਤੌਰ ਤੇ ਅਣਅਧਿਕਾਰਤ ਜਲ ਸਪਲਾਈ ਸੀਵਰੇਜ਼ ਦੇ ਕੁਨੈਕਸ਼ਨ ਆਪਣੇ ਪੱਧਰ ਤੇ ਲਗਾਏ ਜਾਂਦੇ ਹਨ ਜਿਸ ਕਾਰਨ ਉਹ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ।

ਜਿੱਥੇ ਅਜਿਹਾ ਕਰਨ ਨਾਲ ਗੰਦੇ ਨਾਲੇ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਅਕਸਰ ਹੀ ਗਲੀਆਂ ਵਿੱਚ ਮਿਕਸ ਹੋ ਜਾਂਦਾ ਹੈ। ਜਿਸ ਕਾਰਨ ਸਿਹਤ ਨੂੰ ਬਹੁਤ ਸਾਰੇ ਨੁਕਸਾਨ ਹੁੰਦੇ ਹਨ ਅਤੇ ਕਈ ਬੀਮਾਰੀਆਂ ਫੈਲ ਜਾਂਦੀਆਂ ਹਨ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਹਰ ਇੱਕ ਲੋੜਵੰਦ ਇਨਸਾਨ ਹੀ ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਦਾ ਕੁਨੈਕਸ਼ਨ ਲਗਵਾ ਸਕੇਗਾ।


                                       
                            
                                                                   
                                    Previous Postਇੰਡੀਆ ਚ ਉਡਣੀਆਂ ਕਾਰਾਂ ਚਲਣ ਨੂੰ ਲੈ ਕੇ ਆਈ ਇਹ ਵੱਡੀ ਖਬਰ – 2 ਕੰਪਨੀਆਂ ਬਣਾਉਣਗੀਆਂ ਗੱਡੀਆਂ
                                                                
                                
                                                                    
                                    Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆ ਰਹੀ  ਮਾੜੀ ਖਬਰ – ਹੋਣ ਜਾ ਰਿਹਾ ਇਹ ਕੰਮ
                                                                
                            
               
                            
                                                                            
                                                                                                                                            
                                    
                                    
                                    



