BREAKING NEWS
Search

ਸਾਵਧਾਨ ਪੰਜਾਬ ਚ ਇਥੇ 25 ਮਾਰਚ ਤੱਕ ਲਈ ਪਾਬੰਦੀਆਂ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਕਰੋਨਾ ਦੇ ਡਰ ਦੌਰਾਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਨ੍ਹਾਂ ਦੀ ਪਾਲਣਾ ਕਰਨੀ ਵੀ ਸਭ ਲੋਕਾਂ ਲਈ ਲਾਜ਼ਮੀ ਕਰ ਦਿੱਤੀ ਗਈ ਸੀ। ਇਸ ਕਰੋਨਾ ਨੂੰ ਠੱਲ ਪਾਉਣਵਾਸਤੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ। ਜਿੱਥੇ 18 ਸਾਲ ਤੋਂ ਉੱਪਰ ਉਮਰ ਵਰਗ ਦਾ ਟੀਕਾਕਰਨ ਕੀਤਾ ਗਿਆ ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ 15 ਸਾਲ ਤੋਂ ਉੱਪਰ ਉਮਰ ਦੇ ਵਿਦਿਆਰਥੀਆਂ ਦਾ ਟੀਕਾਕਰਨ ਵੀ ਲਾਜ਼ਮੀ ਕਰ ਦਿੱਤਾ ਗਿਆ ਸੀ। ਇਸ ਟੀਕਾਕਰਨ ਤੋਂ ਬਾਅਦ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ।

ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ 25 ਮਾਰਚ ਤੱਕ ਇੱਥੇ ਪਾਬੰਦੀਆਂ ਬਾਰੇ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਾਨਸਾ ਦੇ ਵਧੀਕ ਜਿਲਾ ਮਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਨੂੰ 25 ਮਾਰਚ ਤੱਕ ਲਾਗੂ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਜਿਲ੍ਹਾ ਮਜਿਸਟਰੇਟ ਸ੍ਰੀ ਅਰੋੜਾ ਵੱਲੋਂ ਉਨ੍ਹਾਂ ਵਿਦਿਆਰਥੀਆਂ ਦਾ ਟੀਕਾਕਰਨ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਜੋ 15 ਸਾਲ ਤੋਂ ਉੱਪਰ ਉਮਰ ਦੇ ਹਨ। ਇਹ ਅਦਾਰਿਆਂ ਵਿੱਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਟੀਕਾਕਰਨ ਨਾ ਹੋਣ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਜਾਰੀ ਰੱਖਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਉੱਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਸੈਨੀਟਾਈਜ਼ਰ ਦੀ ਵਰਤੋਂ ,ਸਮਾਜਕ ਦੂਰੀ ਅਤੇ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸਕੂਲ,ਕਾਲਜ ਯੂਨੀਵਰਸਿਟੀਆਂ ਅਤੇ ਹੋਰ ਸਿਖਲਾਈ ਸੰਸਥਾਵਾਂ ਲਈ ਲਾਗੂ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਸ਼ਾਮਲ ਹਨ।