BREAKING NEWS
Search

ਸਾਵਧਾਨ : ਪੰਜਾਬ ਚ ਜਾਰੀ ਹੋ ਗਿਆ ਹਾਈ ਅਲਰਟ – ਕੈਪਟਨ ਨੇ ਦਿੱਤਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਦੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਪੂਰੀ ਚੌਕਸੀ ਵਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਪੁਲਿਸ ਨੂੰ ਹਰ ਇਕ ਮੌਕੇ ਉਪਰ ਪੂਰੀ ਤਰ੍ਹਾਂ ਚੌਕਸੀ ਵਰਤਣ ਦੀ ਸਖ਼ਤੀ ਨਾਲ ਤਾੜਨਾ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਕਿਉਂਕਿ ਇੱਥੇ ਅੱਗੇ ਤਿਉਹਾਰਾਂ ਦਾ ਮੌਸਮ ਆਉਣ ਵਾਲਾ ਹੈ। ਉਥੇ ਹੀ ਗੈਰ ਸਮਾਜਕ ਅਨਸਰਾਂ ਵੱਲੋਂ ਸੂਬੇ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਉਪਰਾਲੇ ਕੀਤੇ ਜਾਂਦੇ ਹਨ।

ਜਿਥੇ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਹੋਣ ਵਾਲੀਆਂ ਹਨ, ਉਸ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ ਅਤੇ ਅੱਗੇ ਆਉਣ ਵਾਲੇ ਤਿਉਹਾਰਾਂ ਵਿੱਚ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਹੁਣ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿੱਥੇ ਕੈਪਟਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਪਾਕਿਸਤਾਨ ਸੰਬੰਧ ਰੱਖਣ ਵਾਲੇ ਕੁਝ ਆਈ ਐਸ ਆਈ ਦੇ ਅਨਸਰਾਂ ਵੱਲੋਂ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਸ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਅੰਦਰ ਪਿਛਲੇ 40 ਦਿਨਾਂ ਦੌਰਾਨ ਅੱਤਵਾਦੀ ਸੰਗਠਨਾਂ ਵੱਲੋਂ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜ਼ਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਜਿਸ ਬਾਰੇ ਚਾਰ ਵੱਡੇ ਮਾਮਲੇ ਵੀ ਸਾਹਮਣੇ ਆਏ ਹਨ। ਅਜਨਾਲਾ ਤੇ ਵਿੱਚ ਵੀ ਇੱਕ ਪੈਟਰੌਲ ਪੰਪ ਤੇ ਤੇਲ ਵਾਲੇ ਟੈਂਕਰ ਨੂੰ ਖੜਾ ਕੀਤਾ ਗਿਆ ਸੀ ਜਿਸ ਨੂੰ ਟਿਫਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਜਿਸ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤਾਂ ਜੋ ਅਜਿਹੇ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਹਮਲਿਆਂ ਨੂੰ ਰੋਕਿਆ ਜਾ ਸਕੇ।