ਹੁਣੇ ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਪੂਰਨ ਕਰਨ ਲਈ ਵੱਖ-ਵੱਖ ਸਿਆਸੀ ਜਥੇਬੰਦੀਆਂ ਆਪਣੇ ਪੱਧਰ ਉੱਤੇ ਕੰਮ ਕਰ ਰਹੀਆਂ ਹਨ। ਬਹੁਤ ਸਾਰੇ ਸਿਆਸੀ ਲੀਡਰ ਕਿਸਾਨਾਂ ਦੇ ਧਰਨੇ ਪਰਦਰਸ਼ਨ ਨੂੰ ਖ਼ਤਮ ਕਰਵਾਉਣ ਦੇ ਲਈ ਮੀਟਿੰਗਾਂ ਵੀ ਕਰ ਚੁੱਕੇ ਹਨ। ਪਰ ਫਿਲਹਾਲ ਅਜੇ ਇਸ ਮਸਲੇ ਦਾ ਕੋਈ ਵੀ ਹੱਲ ਮਿਲਦਾ ਨਜ਼ਰ ਨਹੀਂ ਆ ਰਿਹਾ। ਸੂਬਾ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦਾ ਪੱਖ ਪੂਰਦਿਆਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਨਵੇੰ ਖੇਤੀ ਕਾਨੂੰਨਾਂ ਵਿਰੁੱਧ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱ-ਸਾ ਸ਼ਾਂਤ ਹੋਣ ਦੀ ਬਜਾਏ ਬਰਕਰਾਰ ਰਿਹਾ।

ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੜ ਕਿਸਾਨਾਂ ਨੂੰ ਹੀ ਸੰਬੋਧਨ ਹੁੰਦੇ ਧਰਨੇ ਪ੍ਰਦਰਸ਼ਨ ਖ਼ਤਮ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਵੱਡੀ ਆਰਥਿਕ ਮੰਦੀ ਵਿੱਚੋਂ ਗੁਜ਼ਰ ਰਿਹਾ ਹੈ। ਅਤੇ ਕਿਸਾਨਾਂ ਵੱਲੋਂ ਰੇਲ ਮਾਰਗ ਜਾਮ ਕਰਨ ਨਾਲ ਪੰਜਾਬ ਵਿੱਚ ਚੱਲ ਰਹੇ ਥਰਮਲ ਪਲਾਂਟਾਂ ਲਈ ਕੋਇਲੇ  ਦੀ ਵੱਡੀ ਤੰਗੀ ਆਈ ਹੈ।

ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਆਉਣ ਵਾਲੇ 3 ਦਿਨਾਂ ਵਿੱਚ ਪੰਜਾਬ ਬਲੈਕ ਆਊਟ ਵੱਲ ਜਾ ਸਕਦਾ ਹੈ। ਆਰਥਿਕ ਮੰਦਹਾਲੀ ਹੋਣ ਕਾਰਨ ਸੂਬਾ ਸਰਕਾਰ ਰਾਸ਼ਟਰੀ ਗ੍ਰਿੱਡ ਤੋਂ ਬਿਜਲੀ ਨਹੀਂ ਖਰੀਦ ਸਕਦੀ। ਜੇਕਰ ਬਲੈਕ ਆਊਟ ਹੁੰਦਾ ਹੈ ਤਾਂ ਪੰਜਾਬ ਵਿਚ ਆਮ ਜਨਤਾ ਨੂੰ ਸਭ ਤੋਂ ਵੱਧ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨਾਂ ਦੀ ਲ -ੜਾ- ਈ ਕੇਂਦਰ ਸਰਕਾਰ ਦੇ ਨਾਲ ਹੈ ਸੂਬਾ ਸਰਕਾਰ ਦੇ ਨਾਲ ਨਹੀਂ। ਇਸ ਲਈ ਮੇਰੇ ਕਿਸਾਨ ਵੀਰਾਂ ਨੂੰ ਪੰਜਾਬ ਵਾਰੇ ਸੁਹਿਰਦ ਹੋ ਕੇ ਸੋਚਣਾ ਚਾਹੀਦਾ ਹੈ। ਜੇਕਰ ਉਹ ਧਰਨਾ ਪ੍ਰਦਰਸ਼ਨ ਕਰਨਾ ਹੀ ਚਾਹੁੰਦੇ ਹਨ ਤਾਂ ਉਹਨਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਜਾ ਕੇ ਕਰਨਾ ਚਾਹੀਦਾ ਹੈ।

 ਇੱਥੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਦੇ ਹੋਏ ਕੈਪਟਨ ਨੇ ਆਖਿਆ ਕਿ ਇਸ ਯੂਨੀਵਰਸਿਟੀ ਨੂੰ ਖੇਡਾਂ ਦੇ ਲਿਹਾਜ਼ ਨਾਲ ਸਭ ਤੋਂ ਵਿਸ਼ੇਸ਼ ਯੂਨੀਵਰਸਿਟੀ ਸਥਾਪਤ ਕਰਨ ਦਾ ਪੰਜਾਬ ਸਰਕਾਰ ਦਾ ਆਪਣਾ ਮਨੋਰਥ ਹੈ।ਜ਼ਿਕਰਯੋਗ ਹੈ ਕਿ 500 ਕਰੋੜ ਰੁਪਏ ਨਾਲ ਬਣਨ ਵਾਲੇ ਇਸ ਖੇਡ ਸੰਸਥਾ ਦੀ ਸ਼ੁਰੂਆਤ ਸਾਲ ਪਹਿਲਾਂ ਪਟਿਆਲਾ ਵਿਖੇ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਨੇ ਇਸ ਦੇ ਪਹਿਲੇ ਫੇਜ ਦੀ ਉਸਾਰੀ ਵਾਸਤੇ 150 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਸੀ।


                                       
                            
                                                                   
                                    Previous Post14 ਅਤੇ 30 ਨਵੰਬਰ 25 ਅਤੇ 31 ਦਸੰਬਰ ਬਾਰੇ ਪੰਜਾਬ ਚ ਇਥੇ ਲਈ ਹੋਇਆ ਇਹ ਐਲਾਨ
                                                                
                                
                                                                    
                                    Next Postਮਸ਼ਹੂਰ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਬਾਰੇ ਆਈ ਵੱਡੀ ਖਬਰ – 4 ਵਜੇ ਨਾਲ ਕਰਨਗੇ ਇਹ ਕੰਮ
                                                                
                            
               
                            
                                                                            
                                                                                                                                            
                                    
                                    
                                    



