BREAKING NEWS
Search

ਸਾਵਧਾਨ : ਪੰਜਾਬ ਚ ਮੌਸਮ ਦਾ ਯੈਲੋ ਅਲਰਟ ਹੋਇਆ ਜਾਰੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿੱਚ ਦੋ-ਤਿੰਨ ਦਿਨਾਂ ਤੋਂ ਜਿਥੇ ਲਗਾਤਾਰ ਫਿਰ ਤੋਂ ਠੰਢ ਦਾ ਪਰਕੋਪ ਵੇਖਿਆ ਜਾ ਰਿਹਾ ਹੈ। ਉਥੇ ਹੀ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਫਬਾਰੀ ਅਤੇ ਬਰਸਾਤ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਪਹਿਲਾਂ ਦੇ ਮੁਕਾਬਲੇ ਹੋਰ ਵਧ ਗਈ ਹੈ। ਇਸ ਠੰਡ ਦੇ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਥੇ ਬੀਤੇ ਇੱਕ ਹਫਤੇ ਵਿੱਚ ਲੋਕਾਂ ਨੂੰ ਬਰਸਾਤ ਦੇ ਚੱਲਦੇ ਹੋਏ ਵੀ ਕਈ ਮੁਸ਼ਕਲਾਂ ਪੇਸ਼ ਆਈਆਂ ਸਨ। ਉਥੇ ਹੀ ਪੈਣ ਵਾਲੇ ਧੁੰਦ ਦੇ ਕਾਰਨ ਵੀ ਲੋਕਾਂ ਨੂੰ ਆਵਾਜਾਈ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਜਿਸ ਲਈ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ।

ਪੰਜਾਬ ਵਿੱਚ ਮੌਸਮ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਸਾਰੇ ਖੇਤਰਾਂ ਵਿੱਚ ਜਿੱਥੇ ਲੋਕਾਂ ਨੂੰ ਬੱਦਲਵਾਈ ਵਾਲੇ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਧੁੱਪ ਨਾ ਨਿਕਲਣ ਕਾਰਨ ਵੀ ਲੋਕਾਂ ਨੂੰ ਕਈ ਮੁਸ਼ਕਲਾਂ ਆ ਰਹੀਆਂ ਹਨ। ਉੱਥੇ ਹੀ ਸਵੇਰ ਦੇ ਸਮੇ ਪੈਣ ਵਾਲੀ ਧੁੰਦ ਕਾਰਨ ਵੀ ਹਾਦਸਿਆਂ ਵਿੱਚ ਵਾਧਾ ਹੋਇਆ ਹੈ। ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਪੰਜਾਬ ਦੇ ਸਾਰੇ ਸੂਬਿਆਂ ਵਿੱਚ ਠੰਢ ਦਾ ਪਰਕੋਪ ਵੇਖਿਆ ਜਾ ਰਿਹਾ ਹੈ ਉਥੇ ਹੀ ਗੁਰਦਾਸਪੁਰ ਸ਼ਹਿਰ ਸਭ ਤੋਂ ਠੰਡਾ ਰਿਹਾ ਹੈ ਜਿੱਥੇ ਰਾਤ ਦਾ ਤਾਪਮਾਨ 7 ਡਿਗਰੀ ਦਰਜ ਕੀਤਾ ਗਿਆ ਹੈ ।

ਜਿੱਥੇ ਆਉਣ ਵਾਲੇ ਦਿਨਾਂ ਵਿਚ ਵੀ ਪਾਰੇ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਤਾਪਮਾਨ 1 ਤੋਂ 5 ਡਿਗਰੀ ਤੱਕ ਘੱਟ ਦਰਜ ਕੀਤਾ ਗਿਆ ਹੈ ਠੰਢ ਨੂੰ ਵੇਖਦੇ ਹੋਏ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਯੇਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਜਿੱਥੇ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਬਦਲਵਾਈ ਰਹੇਗੀ ਅਤੇ ਧੁੱਪ ਘੱਟ ਸਮੇਂ ਲਈ ਹੀ ਦਿਖਾਈ ਦੇਵੇਗੀ। ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਬੱਦਲਵਾਈ ਇਨ੍ਹਾਂ ਦੋ ਦਿਨਾਂ ਦੌਰਾਨ ਬਣੀ ਰਹੇਗੀ। 15 ਜਨਵਰੀ ਦੀ ਸਵੇਰ ਨੂੰ ਵੀ ਲੋਕਾਂ ਨੂੰ ਵਧੇਰੇ ਧੁੰਦ ਦਾ ਸਾਹਮਣਾ ਕਰਨਾ ਪਵੇਗਾ।