BREAKING NEWS
Search

ਸੁਖਪਾਲ ਖਹਿਰਾ ਨੇ ਦਸੀ ਨਵਜੋਤ ਸਿੱਧੂ ਬਾਰੇ ਅੰਦਰਲੀ ਗਲ੍ਹ ਕਾਂਗਰਸ ਪ੍ਰਧਾਨ ਨੂੰ ਲੈ ਕੇ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਜਿਥੇ ਵਿਰੋਧੀ ਪਾਰਟੀਆਂ ਵੱਲੋਂ ਹੁਣ ਸਰਕਾਰ ਵੱਲੋਂ ਲਏ ਗਏ ਕੁੱਝ ਫੈਸਲਿਆ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕੁਝ ਉਪਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਇਸ ਵਾਰ ਹੋਈਆਂ ਇਨਾਂ ਵਿਧਾਨ ਸਭਾ ਚੋਣਾਂ ਵਿੱਚ ਇਕ ਬਹੁਤ ਵੱਡੀ ਜਿੱਤ ਦਰਜ ਕਰ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ। ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਦਿੱਗਜ ਨੇਤਾਵਾਂ ਦੇ ਥੰਮ ਡਿਗਦੇ ਹੋਏ ਦਿਖਾਈ ਦਿੱਤੇ ਹਨ।

ਸੂਬਾ ਸਰਕਾਰ ਦੇ ਕਈ ਫ਼ੈਸਲਿਆਂ ਨੂੰ ਲੈ ਕੇ ਵਿਰੋਧੀ ਮੰਤਰੀਆਂ ਵੱਲੋਂ ਆਪਣਾ ਆਪਣਾ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ। ਹੁਣ ਸੁਖਪਾਲ ਖਹਿਰਾ ਵਲੋ ਨਵਜੋਤ ਸਿੱਧੂ ਬਾਰੇ ਅੰਦਰਲੀ ਗੱਲ ਦੱਸੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਸਰਕਾਰ ਦੀ ਹਾਰ ਦਾ ਕਾਰਨ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਬਣਿਆ ਹੈ। ਉਥੇ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਬਾਰੇ ਅੱਜ ਕਾਂਗਰਸੀ ਆਗੂ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਮੀਟਿੰਗ ਹੋਈ ਹੈ ਉਥੇ ਹੀ ਭੁਲੱਥ ਤੋਂ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਕਾਂਗਰਸ ਪਾਰਟੀ ਦੀ ਅੰਦਰੂਨੀ ਗੱਲ ਦੱਸੀ ਗਈ ਹੈ।

ਉਨ੍ਹਾਂ ਦਸਿਆ ਹੈ ਕਿ ਜਿੱਥੇ ਨਵਜੋਤ ਸਿੱਧੂ ਵੱਲੋਂ ਆਪਣੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ, ਉਥੇ ਹੀ ਹਾਈਕਮਾਂਡ ਵੱਲੋਂ ਅਜੇ ਤੱਕ ਇਸ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਜੇ ਵੀ ਨਵਜੋਤ ਸਿੱਧੂ ਹਨ। ਉਥੇ ਹੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਉਪਰ ਲਾਗੂ ਕੀਤੇ ਜਾ ਰਹੇ ਫ਼ੈਸਲਿਆਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਉਪਰ ਸ਼ਬਦੀ ਹਮਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਿਥੇ ਪੰਜਾਬ ਦੀ ਸ਼ਾਨ ਹੈ। ਉੱਥੇ ਹੀ ਕੇਂਦਰ ਸਰਕਾਰ ਪੰਜਾਬ ਦੇ ਸੰਘੀ ਢਾਚੇ ਤੇ ਸੱਟ ਮਾਰ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਅਗਰ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਫੈਸਲੇ ਨੂੰ ਨਹੀਂ ਮੰਨਦੀ ਤਾਂ ਸੜਕਾਂ ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਸੁਪਰੀਮਕੋਰਟ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਹੈ।