ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ, ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਵਿੱਚ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਤਾਂ ਜੋ ਵਧੇਰੇ ਲੋਕਾਂ ਨੂੰ ਇੱਕ-ਦੂਜੇ ਦੇ ਸੰਪਰਕ ਵਿੱਚ ਆਉਣ ਤੋਂ ਰੋਕਿਆ ਜਾ ਸਕੇ। ਅੱਜ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮਾਂ ਵਿੱਚ 10 ਵਿਅਕਤੀਆਂ ਦੀ ਗਿਣਤੀ ਨੂੰ ਤੋਂ ਵਧਾ ਕੇ 20 ਵਿਅਕਤੀ ਕਰ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਕਾਰਵਾਈ ਹੋਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਵਿੱਚ ਕਰੋਨਾ ਸਥਿਤੀ ਦੇ ਅਨੁਸਾਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖਿਲਾਫ਼ ਰੈਲੀ ਕੀਤੀ ਗਈ ਸੀ। ਜਿਸ ਵਿਚ ਸੁਖਬੀਰ ਸਿੰਘ ਬਾਦਲ ਸ਼ਾਮਲ ਸਨ।

ਜਿਸ ਕਾਰਨ ਉਨ੍ਹਾਂ ਖਿਲਾਫ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਆਫ਼ਤ ਪ੍ਰਬੰਧਨ ਐਕਟ ਦੇ ਅਧੀਨ ਕੇਸ ਦਰਜ ਕੀਤੇ ਜਾਣ। ਉਥੇ ਹੀ ਮੋਹਾਲੀ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।

ਜਿਸਦੇ ਚਲਦੇ ਹੋਏ ਉਨ੍ਹਾਂ ਖਿਲਾਫ ਵੀ ਮਾਮਲੇ ਦਰਜ ਕੀਤੇ ਗਏ ਹਨ। ਮੁਹਾਲੀ ਵਿੱਚ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ, ਆਮ ਆਦਮੀ ਪਾਰਟੀ, ਅਤੇ 150 ਹੋਰ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਖਿਲਾਫ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।


                                       
                            
                                                                   
                                    Previous Postਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਮਾੜੀ ਖਬਰ ਹੁਣੇ  ਹੁਣੇ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ  ਉਡੇ ਹੋਸ਼
                                                                
                            
               
                            
                                                                            
                                                                                                                                            
                                    
                                    
                                    




