BREAKING NEWS
Search

ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਪੰਜਾਬ ਦੇ ਟੋਲ ਪਲਾਜਿਆਂ ਨੂੰ ਲੈ ਕੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਿਸਾਨੀ ਸੰਘਰਸ਼ ਦੇ ਦੌਰਾਨ ਕਿਸਾਨਾਂ ਵੱਲੋਂ ਟੌਲ ਪਲਾਜ਼ਾ ਉਪਰ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਲੋਕਾਂ ਨੂੰ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਟੋਲ ਅਦਾ ਕੀਤੇ ਬਿਨਾਂ ਹੀ ਅੱਗੇ ਆਉਣ ਜਾਣ ਦੀ ਖੁੱਲ੍ਹ ਮਿਲੀ ਹੋਈ ਸੀ। ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਟੋਲ ਪਲਾਜ਼ਾ ਉਪਰ ਲਗਾਏ ਗਏ ਧਰਨੇ ਪ੍ਰਦਰਸ਼ਨ ਕੀਤਾ ਗਿਆ ਸੀ। ਉਥੇ ਹੀ ਟੋਲ ਪਲਾਜ਼ਾ ਵੱਲੋਂ ਵੀ ਟੌਲ ਪਲਾਜ਼ਾ ਨੂੰ ਮੁੜ ਚਾਲੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ ਅਤੇ ਟੋਲ ਪਲਾਜ਼ਾ ਦੀਆਂ ਦਰਾਂ ਵਿਚ ਵੀ ਵਾਧਾ ਕਰ ਦਿੱਤਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਸੰਘਰਸ਼ ਕਰਕੇ ਫਿਰ ਤੋਂ ਵਾਧਾ ਕਰਨ ਤੋਂ ਰੋਕਿਆ ਗਿਆ ਸੀ।

ਉੱਥੇ ਹੀ ਟੋਲ ਦਰਾਂ ਨੂੰ ਲੈ ਕੇ ਕੋਈ ਨਾ ਕੋਈ ਬਦਲਾਵ ਕੀਤਾ ਜਾ ਰਿਹਾ ਹੈ। ਹੁਣ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਟੋਲ ਪਲਾਜ਼ਾ ਨੂੰ ਲੈ ਕੇ ਐਲਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਤੋਂ ਟੋਲ਼ ਦੇ ਰੇਟਾਂ ਵਿਚ ਵਾਧਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਅਤੇ ਹਰਿਆਣਾ ਦੋ ਰਾਜਾਂ ਦੇ ਟੋਲ ਪਲਾਜ਼ਿਆਂ ਤੇ ਟੋਲ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਿਥੇ ਸੂਬਾ ਪੱਧਰੀ ਅੰਦੋਲਨ ਕਰਨ ਵਾਸਤੇ ਕਿਸਾਨਾਂ ਵੱਲੋਂ ਆਪਣੀ ਕਮਰ ਕੱਸ ਲਈ ਗਈ ਹੈ ਜਾਣਕਾਰੀ ਦਿੰਦੇ ਹੋਏ ਸੰਜੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਹੈ ਕਿ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਵੀ ਜਲਦੀ ਹੀ ਦੇਸ਼ ਅੰਦਰ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ।

ਜਿਸ ਦਾ ਅਸਰ ਆਮ ਵਰਗ ਉਪਰ ਪੈ ਰਿਹਾ ਹੈ ਕਿਉਂ ਕਿ 1 ਅਪ੍ਰੈਲ ਤੋਂ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ਾ ਤੋਂ 10 ਤੋਂ 18 ਫੀਸਦੀ ਵੱਧ ਟੋਲ ਵਸੂਲਿਆ ਜਾਵੇਗਾ। ਜੋ ਕਿ ਜਨਤਾ ਨੂੰ ਫਿਰ ਤੋਂ ਆਰਥਿਕ ਬੋਝ ਥੱਲੇ ਦੱਬਣ ਦਾ ਇੱਕ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਤੇ ਬੈਠ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਹ ਚਾਲ ਚਲ ਕੇ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਦਰਾਂ ਦੇ ਵਾਧੇ ਨੂੰ ਰੋਕਣ ਵਾਸਤੇ ਕਿਸਾਨਾਂ ਵੱਲੋਂ ਫਿਰ ਤੋਂ ਸੰਘਰਸ਼ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਵਿਚ ਜਿੱਥੇ ਬਾਕੀ ਟੋਲ ਪਲਾਜ਼ਿਆਂ ਤੇ ਇਹ ਵਧੀਆਂ ਹੋਈਆਂ ਦੌਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ 1 ਸਤੰਬਰ ਤੋਂ ਲਾਗੂ ਹੋਣਗੀਆਂ।