ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੇਲਵੇ ਲਾਈਨਾਂ ਤੇ ਰੇਲ ਆਵਾਜਾਈ ਠੱਪ ਕਰ ਕੇ ਧਰਨੇ ਦਿੱਤੇ ਜਾ ਰਹੇ ਹਨ। ਜਿਸ ਤੋਂ ਕੇਂਦਰ ਸਰਕਾਰ ਵੀ ਖਫਾ ਹੈ, ਜਿਸ ਦੇ ਚਲਦੇ ਰੇਲਵੇ ਵਿਭਾਗ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਤੇ ਵੀ ਰੋਕ ਲਗਾਈ ਗਈ ਹੈ। ਜਿਸ ਦੀ ਕਿਸਾਨ ਜਥੇਬੰਦੀਆਂ ਨੇ ਨਿੰਦਿਆ ਕੀਤੀ ਹੈ। ਉਥੇ ਹੀ ਹੁਣ ਇਕ ਹੋਰ  ਵੱਡੀ ਖਬਰ ਆਈ ਹੈ, ਕੇ ਧਰਨੇ ਦੇ ਰਹੇ ਕਿਸਾਨਾਂ ਖ਼ਿਲਾਫ਼ ਪੰਜਾਬ ਚ ਇੱਕ ਜਗ੍ਹਾ ਤੇ ਪਰਚੇ ਦਰਜ ਹੋਏ ਹਨ।

ਜਿਸ ਨਾਲ ਸਭ ਕਿਸਾਨ ਜਥੇਬੰਦੀਆਂ ਹੈਰਾਨ ਹਨ। ਕੁਝ ਕਿਸਾਨ ਰਾਜਪੁਰਾ ਨੇੜੇ ਪਿੰਡ ਨਲਾਸ ਵਿਖੇ ਸਥਿਤ ਪ੍ਰਾਈਵੇਟ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਦੀ ਕੋਲੇ ਦੀ ਸਪਲਾਈ ਰੋਕਣ ਲਈ ਰੇਲਵੇ ਲਾਈਨਾਂ ਤੇ ਧਰਨੇ ਦੇ ਰਹੇ ਹਨ। ਜਿਥੇ ਸੈਂਕੜੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਾਨੂੰਨਾ ਨੂੰ ਰੱਦ ਕਰਨ ਦੇ ਲਈ ਥਰਮਲ ਪਲਾਂਟ ਨੂੰ ਜਾਂਦੀ  ਰੇਲਵੇ ਲਾਈਨਾਂ ਦੇ ਉੱਤੇ ਅਣਮਿੱਥੇ ਸਮੇਂ ਲਈ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ ਹੈ।

ਤਾਂ ਜੋ ਖੇਤੀ ਕਾਨੂੰਨਾਂ  ਨੂੰ ਰੱਦ ਕਰਵਾਇਆ ਜਾ ਸਕੇ। ਇਸ ਜਗ੍ਹਾ ਉਤੇ ਰੇਲਵੇ ਪੁਲਸ ਫੋਰਸ ਥਾਣਾ ਰਾਜਪੁਰਾ ਵੱਲੋਂ ਕਾਰਵਾਈ ਕੀਤੀ ਗਈ ਹੈ। ਧਰਨਾ ਦੇ ਰਹੇ ਕਿਸਾਨ ਆਗੂਆਂ ਖ਼ਿਲਾਫ਼ ਰੇਲਵੇ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਕਾਫ਼ੀ ਰੋਹ ਵਿਚ ਨਜ਼ਰ ਆ ਰਹੀਆਂ ਹਨ। ਜਿਨ੍ਹਾਂ ਨੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਕਰਨੈਲ ਸਿੰਘ ਖਜਾਨਚੀ, ਜਸਵਿੰਦਰ ਸਿੰਘ ਬਰਾਸ, ਹਰਦੇਵ ਸਿੰਘ ਘੱਗਾ  ਨੇ ਦਿੱਤੀ ਹੈ,ਤੇ ਦੱਸਿਆ ਕਿ ਉਨ੍ਹਾਂ ਵੱਲੋਂ ਰੇਲਵੇ ਲਾਈਨਾਂ ਤੇ ਧਰਨਾ ਦਿੱਤਾ ਜਾ ਰਿਹਾ ਹੈ।

ਕੋਲੇ ਦੀ ਸਪਲਾਈ ਰੋਕਣ ਲਈ ਰੇਲਵੇ ਲਾਈਨਾਂ ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁੱਖ ਅਹੁਦੇਦਾਰਾਂ ਨੇ 150 ਅਣਪਛਾਤੇ ਵਿਅਕਤੀਆਂ ਤੇ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਦੱਸਿਆ ਹੈ ਕਿ ਭਾਜਪਾ ਕਿਸਾਨਾਂ ਦੇ ਸੰਘਰਸ਼ ਨੂੰ ਵੇਖ ਕੇ  ਬੌ- ਖ-ਲਾ ਗਈ ਹੈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ।


                                       
                            
                                                                   
                                    Previous Postਇਸ ਮਹਾਨ ਪੰਜਾਬੀ ਸਖਸ਼ੀਅਤ ਦੀ ਹੋਈ ਅਚਾਨਕ ਮੌਤ ਕੱਲ੍ਹ 11 ਵਜੇ ਹੋਵੇਗਾ ਸਸਕਾਰ
                                                                
                                
                                                                    
                                    Next Post2-3 ਦਿਨਾਂ ਵਿਚ ਕਿਸਾਨਾਂ ਲਈ ਕੇਂਦਰ ਸਰਕਾਰ ਲਿਆ ਰਹੀ ਇਹ ਨਵਾਂ ਕਨੂੰਨ
                                                                
                            
               
                            
                                                                            
                                                                                                                                            
                                    
                                    
                                    



