ਹੁਣੇ ਹੁਣੇ ਇਸ ਸਾਬਕਾ ਮੰਤਰੀ ਦਾ ਹੋਇਆ ਦੇਹਾਂਤ, ਛਾਇਆ ਮਾਤਮ

ਚੰਡੀਗੜ੍ਹ ਤੋਂ ਦੁਖਦਾਈ ਖ਼ਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਰਾਣੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਸ. ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਇਲਾਜ ਹੇਠ ਦਾਖਲ ਸਨ।

ਸ. ਟੌਹੜਾ ਨੇ ਆਪਣੇ ਰਾਜਨੀਤਿਕ ਕਰੀਅਰ ਵਿੱਚ ਪੰਜਾਬ ਦੀ ਸਿਆਸਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਕੈਬਨਿਟ ਮੰਤਰੀ ਦੇ ਤੌਰ ‘ਤੇ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਗੇ ਰਹਿੰਦੇ ਸਨ। ਸਾਦਗੀ, ਨਿਮਰ ਸੁਭਾਉ ਅਤੇ ਲੋਕ ਸੇਵਾ ਦੀ ਭਾਵਨਾ ਕਰਕੇ ਉਹ ਲੋਕਾਂ ਵਿੱਚ ਖ਼ਾਸ ਪਛਾਣ ਬਣਾਉਣ ਵਿੱਚ ਕਾਮਯਾਬ ਰਹੇ।

ਉਨ੍ਹਾਂ ਦੇ ਚਲੇ ਜਾਣ ਨਾਲ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ, ਸਗੋਂ ਪੂਰੀ ਪੰਜਾਬੀ ਸਿਆਸਤ ਨੂੰ ਵੱਡਾ ਨੁਕਸਾਨ ਹੋਇਆ ਹੈ। ਸਿਆਸੀ ਤੇ ਸਮਾਜਕ ਧਿਰਾਂ ਵੱਲੋਂ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਪ੍ਰਭੂ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦੀ ਹਿੰਮਤ ਬਖ਼ਸ਼ੇ।