BREAKING NEWS
Search

ਹੁਣੇ ਹੁਣੇ ਇੰਡੀਆ ਚ ਇਥੇ ਵਾਪਰਿਆ ਰੇਲ ਹਾਦਸਾ – ਬਚਾਅ ਕਾਰਜ ਜਾਰੀ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਹਰ ਰੋਜ਼ ਦੇਸ਼ ਵਿੱਚ ਸੜਕੀ ਹਾਦਸੇ ਵਾਪਰ ਰਹੇ ਹਨ ਤੇ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ । ਇਸੇ ਵਿਚਕਾਰ ਹੁਣ ਦੇਸ਼ ‘ਚ ਇਕ ਰੇਲ ਹਾਦਸਾ ਵਾਪਰਣ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਹਾਰਾਸ਼ਟਰ ਚ ਨਾਸਿਕ ਕੋਲ ਇਕ ਟ੍ਰੇਨ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ । ਇਹ ਹਾਦਸਾ ਅੱਜ ਦੁਪਹਿਰ ਤਿੱਨ ਵਜੇ ਦਾ ਦੱਸਿਆ ਜਾ ਰਿਹਾ ਹੈ । ਉੱਥੇ ਹੀ ਸੂਚਨਾ ਦੇ ਤੁਰੰਤ ਬਾਅਦ ਐਕਸੀਡੈਂਟ ਰਿਲੀਫ ਟ੍ਰੇਨ ਤੇ ਮੈਡੀਕਲ ਵੈਨ ਮੌਕੇ ਤੇ ਪਹੁੰਚੀਆਂ । ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਿੰਨ ਤੋਂ ਚਾਰ ਲੋਕ ਜ਼ਖ਼ਮੀ ਹੋਏ ਹਨ ।

ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ । ਉੱਥੇ ਹੀ ਅਧਿਕਾਰੀਆਂ ਦੇ ਵੱਲੋਂ ਪ੍ਰਾਪਤ ਹੋਈ ਸੂਚਨਾ ਮੁਤਾਬਕ ਪਤਾ ਚੱਲਿਆ ਹੈ ਕਿ ਚਾਰ ਤੋ ਪੰਜ ਜੈ ਨਗਰ ਐਕਸਪ੍ਰੈੱਸ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ । ਇਸ ਦੀ ਸੂਚਨਾ ਮਿਲਦੇ ਸਾਰ ਹੀ ਬਚਾਅ ਕਾਰਜ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚੀਆਂ । ਜਿਨ੍ਹਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ । ਦੱਸਿਆ ਜਾ ਰਿਹਾ ਹੈ ਕਿ ਲਗਭਗ ਦੁਪਹਿਰ 3.10 ਵਜੇ ਡਾਊਨ ਲਾਈਨ ‘ਤੇ ਲਾਹਵਿਤ ਤੇ ਦੇਵਲਾਲੀ ਵਿਚਾਲੇ 11061 ਐੱਲ.ਟੀ.ਟੀ.-ਜੈਨਗਰ ਐਕਸਪ੍ਰੈੱਸ ਦੇ ਕੁਝ ਡੱਬੇ ਲੀਹੋਂ ਲੱਥ ਗਏ।

ਜ਼ਿਕਰਯੋਗ ਹੈ ਕਿ ਅਜੇ ਤੱਕ ਸਿਰਫ਼ 2 ਤੋ 3 ਲੋਕਾਂ ਦੇ ਜ਼ਖ਼ਮੀ ਹੋਣ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ। ਪਰ ਜਾਨੀ ਨੁਕਸਾਨ ਹੋਣ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ । ਪਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਯਾਤਰੀਆਂ ‘ਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਕਿ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਹੈ । ਪਰ ਬਚਾਅ ਕਾਰਜਾਂ ਦੀਆਂ ਟੀਮਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਤੇ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਦੇਸ਼ ਦੇ ਵਿੱਚ ਲਗਾਤਾਰ ਅਜਿਹੇ ਮਾਮਲੇ ਵਧਦੇ ਜਾ ਰਹੇ ਹਨ ।

ਜਿੱਥੇ ਵੱਖ ਵੱਖ ਕਾਰਨਾਂ ਕਾਰਨ ਰੇਲ ਹਾਦਸੇ ਵਾਪਰ ਰਹੇ ਹਨ, ਕੁਝ ਅਣਗਹਿਲੀਆਂ ਅਤੇ ਲਾਪਰਵਾਹੀਆਂ ਪ੍ਰਸ਼ਾਸਨ ਦੀਆਂ ਸਾਹਮਣੇ ਆਉਂਦੀਆਂ ਨੇ ਤੇ ਕੁਝ ਅਣਗਹਿਲੀਆਂ ਲੋਕਾਂ ਦੀਆਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਕਾਰਨ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਦੇ ਹਨ । ਜਿਨ੍ਹਾਂ ਹਾਦਸਿਆਂ ਦੌਰਾਨ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆਉਂਦੇ ਹਨ ।