ਹੁਣੇ ਹੁਣੇ ਇੱਕ ਹੋਰ ਜਿਲ੍ਹੇ ਚ ਵੀ ਹੋ ਗਿਆ ਕੱਲ੍ਹ ਦੀ ਛੁੱਟੀ ਦਾ ਐਲਾਨ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ. ਬੈਨਿਥ ਵੱਲੋਂ ਜਾਰੀ ਹੁਕਮਾਂ ਅਨੁਸਾਰ, 12 ਮਈ 2025 ਨੂੰ ਬਰਨਾਲਾ ਜ਼ਿਲ੍ਹੇ ਦੀ ਹੱਦ ਵਿਚ ਆਉਣ ਵਾਲੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਚਲਾ ਸਕਣਗੇ, ਪਰ ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਆਉਣ ਲਈ ਕਿਹਾ ਜਾਵੇ।

ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ।

ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਇਹ ਯਕੀਨੀ ਬਣਾਉਣ ਲਈ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਅਧੀਨ ਸਾਰੇ ਅਦਾਰੇ ਇਹ ਹੁਕਮ ਪੂਰੀ ਤਰ੍ਹਾਂ ਲਾਗੂ ਕਰਨ।