ਹੁਣੇ ਹੁਣੇ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਜਾਣਕਾਰੀ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਕੱਲ੍ਹ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੌਰਾਨ ਰਾਜਵੀਰ ਦੀ ਸਿਹਤ ਬਾਰੇ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਫੋਰਟਿਸ ਹਸਪਤਾਲ ਮੋਹਾਲੀ ਨੇ ਇੱਕ ਆਧਿਕਾਰਿਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ। ਇਸ ਮੁਤਾਬਕ ਰਾਜਵੀਰ ਜਵੰਦਾ ਗੰਭੀਰ ਹਾਲਤ ਵਿੱਚ ਹਨ ਅਤੇ ਇਸ ਵੇਲੇ ਵੈਂਟੀਲੇਟਰ ਸਹਾਇਤਾ ‘ਤੇ ਹਨ। ਉਹ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਦੇ ਵਿਸ਼ੇਸ਼ਗਿਆਨ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਇਲਾਜ ਲੈ ਰਹੇ ਹਨ।

ਹਸਪਤਾਲ ਪ੍ਰਬੰਧਨ ਨੇ ਕਿਹਾ ਹੈ ਕਿ ਗਾਇਕ ਦੀ ਸਿਹਤ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਹਰੇਕ ਪਲ ਦੀ ਸਥਿਤੀ ਦਾ ਧਿਆਨ ਨਾਲ ਜਾਇਜ਼ਾ ਲੈ ਰਹੀ ਹੈ। ਇਸੇ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਜਾਣਕਾਰੀ ਲੈ ਕੇ ਪਰਿਵਾਰ ਦਾ ਹੌਸਲਾ ਵਧਾਇਆ।

ਦੱਸਣਯੋਗ ਹੈ ਕਿ ਰਾਜਵੀਰ ਦੀ ਤੰਦਰੁਸਤੀ ਲਈ ਹਰ ਪਾਸੇ ਤੋਂ ਦੁਆਵਾਂ ਅਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।