ਆਈ ਤਾਜਾ ਵੱਡੀ ਖਬਰ

ਅੱਜ ਦੇਸ਼ ਦੇ ਹਾਲਾਤ ਅਜਿਹੇ ਬਣੇ ਹੋਏ ਨੇ ਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ਤੇ ਬੈਠਾ ਹੋਇਆ ਹੈ । ਜਿਨ੍ਹਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਸਿਆਸੀ ਪਾਰਟੀਆਂ ਦੀ ਤਾਂ ਸਿਆਸੀ ਪਾਰਟੀਆਂ ਵੀ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੀਆਂ ਹੋਈਆਂ  । ਇਸੇ ਵਿਚਕਾਰ ਅਜਿਹੀਆਂ  ਵੀ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਨੇ ਕਿ ਪੁਲੀਸ ਦੇ ਵੱਲੋਂ ਪ੍ਰਦਰਸ਼ਨ ਕਰਨ ਵਾਲਿਆਂ ਦੇ

ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ । ਉਨ੍ਹਾਂ  ਉੱਪਰ ਬਲ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ । ਇਸ ਦੇ ਚਲਦੇ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਚੋਟੀ ਦੀ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਬਾਰੇ । ਜੋ  ਮੌਜੂਦਾ  ਸਰਕਾਰ ਨੂੰ ਦੇਸ਼ ਦੇ ਹਾਲਾਤਾਂ ਨੂੰ ਲੈ ਕੇ  ਘੇਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਪੁਲੀਸ ਦੇ ਵੱਲੋਂ  ਉਨ੍ਹਾਂ ਨੂੰ ਰੋਕਦੇ ਹੋਏ ਉਨ੍ਹਾਂ ਦੇ ਉੱਪਰ ਹਲਕੇ ਬਲ ਦਾ ਪ੍ਰਯੋਗ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ  ।

ਜ਼ਿਕਰਯੋਗ ਹੈ ਕਿ ਅਨਮੋਲ ਗਗਨ ਮਾਨ ਸਮੇਤ ਉਨ੍ਹਾਂ ਦੀ ਪਾਰਟੀ ਦੀਆਂ ਹੋਰ ਔਰਤਾਂ ਦੇ ਹੋਰ ਦੇ ਵੀ ਸੱਟਾਂ ਵੱਜੀਆਂ ਨੇ ਜਿਹਨਾ ਨੂੰ ਵੀ ਹਸਪਤਾਲ ਦਾਖ਼ਲ ਕਰਵਾਉਣਾ ਪਿਆ  । ਦਰਅਸਲ ਦੇਸ਼ ਦੇ ਵਿੱਚ ਔਰਤਾਂ ਦੇ ਉੱਪਰ ਹੋ ਰਹੇ ਜ਼ੁਲਮ  ਅਤੇ ਬਦਸਲੂਕੀ ਦੀਆਂ ਘਟਨਾਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵੱਲੋਂ ਅੱਜ ਪੰਜਾਬ ਭਾਜਪਾ ਦਾ ਚੰਡੀਗਡ਼੍ਹ ਵਿਚ ਸਥਿਤ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ।

ਜਿਸ ਦੌਰਾਨ ਭਾਰੀ ਪੁਲੀਸ ਫੋਰਸ ਤੇ ਵੱਲੋਂ ਆਮ ਆਦਮੀ ਪਾਰਟੀ ਨੂੰ ਖਦੇੜਨ ਦੀਆਂ ਕੋਸ਼ਿਸ਼ਾਂ ਦੇ ਲਈ ਵਾਟਰ ਕੈਨਨ ਅਤੇ ਹਲਕੇ ਬਲ ਦਾ ਪ੍ਰਯੋਗ ਕਰਨ ਸਮੇਤ ਲਾਠੀ ਚਾਰਜ ਕੀਤਾ ਗਿਆ  ।   ਜਿਸ ਦੇ ਚੱਲਦੇ ਮਹਿਲਾ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਕਈ ਹੋਰ ਆਮ ਆਦਮੀ ਪਾਰਟੀ ਦੇ ਨਾਲ ਸਬੰਧਤ ਔਰਤਾਂ ਦੇ ਗੰਭੀਰ ਸੱਟਾਂ ਲੱਗੀਆਂ । ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਉਣਾ ਪਿਆ । ਇਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਦੇ ਉਪਰ ਖੂਬ ਵਾਇਰਲ ਹੋ ਰਹੀਆਂ ਹਨ  ।


                                       
                            
                                                                   
                                    Previous Postਅਮਰੀਕਾ ਦੇ ਰਾਸ਼ਟਰਪਤੀ ਵਲੋਂ  ਅਗਲੇ 36 ਘੰਟਿਆਂ ਬਾਰੇ ਆਈ ਇਹ ਵੱਡੀ ਖਬਰ –  ਛਾਈ ਚਿੰਤਾ ਦੀ ਲਹਿਰ
                                                                
                                
                                                                    
                                    Next Postਸਾਲ ਦੇ 3 ਮਹੀਨੇ ਪੂਰੀ ਤਰਾਂ ਨਾਲ ਹਨੇਰੇ ਚ ਰਹਿੰਦਾ ਇਹ ਪਿੰਡ ਫਿਰ ਪਿੰਡ ਵਾਲਿਆਂ ਨੇ ਲਗਾਇਆ ਇਹ ਜੁਗਾੜ -ਦੁਨੀਆਂ ਤੇ ਚਰਚਾ
                                                                
                            
               
                            
                                                                            
                                                                                                                                            
                                    
                                    
                                    



