ਆਈ ਤਾਜ਼ਾ ਵੱਡੀ ਖਬਰ

ਮੌਸਮ ਦੀ ਤਬਦੀਲੀ ਕਾਰਨ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਮੌਸਮ ਦੀ ਤਬਦੀਲੀ ਨਾਲ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਵਾਪਰਨ ਵਾਲੇ ਹਾਦਸਿਆਂ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਪੰਜਾਬ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਕਾਰਨ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਵਿੱਚ ਜਲ ਥਲ ਹੋ ਗਿਆ ਹੈ। ਉਥੇ ਹੀ ਇਸ ਬਰਸਾਤ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਝੋਨੇ ਦੀ ਫਸਲ ਲਈ ਬਹੁਤ ਹੀ ਜਿਆਦਾ ਨੁਕਸਾਨਦਾਇਕ ਸਾਬਤ ਹੋ ਰਹੀ ਹੈ।

ਉਥੇ ਹੀ ਬਰਸਾਤ ਕਾਰਨ ਬਹੁਤ ਸਾਰੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ ਬਰਸਾਤ ਹੋਣ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਆਏ ਦਿਨ ਕੀ ਅਜਿਹੀਆਂ ਦੁੱਖ ਭਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪਹਾੜਾਂ ਤੋਂ ਫਿਰ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹਾਦਸਾ ਵਾਪਰਿਆ ਹੈ ਜਿਥੇ ਬਹੁਤ ਸਾਰੇ ਲੋਕ ਰਸਤੇ ਵਿੱਚ ਫਸ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਵਿੱਚ ਫਿਰ ਤੋਂ ਪਹਾੜਾਂ ਦੇ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਮੌਸਮ ਦੀ ਤਬਦੀਲੀ ਕਾਰਨ ਅਤੇ ਹੋਈ ਬਰਸਾਤ ਨਾਲ ਜਿੱਥੇ ਅੱਜ ਸਵੇਰੇ ਚਮੋਲੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀ ਖ਼ਬਰ ਹੈ। ਉੱਥੇ ਹੀ ਬਦਰੀਨਾਥ ਰਾਸ਼ਟਰੀ ਰਾਜਮਾਰਗ ਇਸ ਕਾਰਨ ਬੰਦ ਹੋ ਗਿਆ ਹੈ। ਜ਼ਮੀਨ ਖਿਸਕਣ ਦੇ ਕਾਰਨ ਪਹਾੜੀ ਖੇਤਰ ਵਿੱਚ ਸੈਲੰਗ ਅਤੇ ਜੋਸ਼ੀ ਮੱਠ ਦੇ ਵਿਚਕਾਰ ਬਦਰੀਨਾਥ ਦਾ ਰਾਸ਼ਟਰੀ ਰਾਜਮਾਰਗ ਪੂਰੀ ਤਰਾ ਬੰਦ ਹੋਇਆ ਹੈ ਅਤੇ ਜ਼ਮੀਨ ਖਿਸਕਣ ਕਾਰਨ ਬੰਦ ਹੋਏ ਇਸ ਰਸਤੇ ਵਿਚਕਾਰ ਹੀ ਬਹੁਤ ਸਾਰੇ ਯਾਤਰੀ ਫਸ ਗਏ ਹਨ।

ਅਜਿਹੀ ਸਥਿਤੀ ਵਿਚ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਦਰੀ ਨਾਥ ਕੌਮੀ ਮਾਰਗ ਤੇ ਡਿੱਗੇ ਹੋਏ ਪਹਾੜਾਂ ਦੇ ਕਾਰਨ ਉਤਰਾਖੰਡ ਦੀ ਸੈਰ ਕਰਨ ਗਏ ਲੋਕਾਂ ਦੇ ਪਰਿਵਾਰਾਂ ਵਿਚ ਵੀ ਡਰ ਬਣਿਆ ਹੋਇਆ ਹੈ।


                                       
                            
                                                                   
                                    Previous Postਭਾਰਤ ਬੰਦ ਨੂੰ ਲੈ ਕੇ ਹੁਣ ਪੰਜਾਬ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਚ ਸਟਾਰ ਕਲਾਕਾਰ ਨੇ ਖਾਦੀ ਜ਼ਹਿਰ, ਹੋ ਰਹੀਆਂ ਅਰਦਾਸਾਂ ਆਈ ਤਾਜ਼ਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



