ਆਈ ਤਾਜ਼ਾ ਵੱਡੀ ਖਬਰ  

ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਵੱਡੀ ਫੇਰਬਦਲ ਵੇਖਣ ਨੂੰ ਮਿਲ ਰਹੀ ਹੈ । ਜਿੱਥੇ ਬੀਤੇ ਕੁੱਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ ਹੈ । ਤੇ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਕਾਰਜ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਜਿਕਰਯੋਗ ਹੈ ਕੀ ਕੁਝ ਹੀ ਹਫ਼ਤੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਇਹ ਅਹੁਦਾ ਮਿਲਿਆ ਸੀ ਤੇ ਕੁਝ ਹੀ ਹਫ਼ਤਿਆਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣਾ ਅਸਤੀਫ਼ਾ ਹਾਈ ਕਮਾਂਡ ਨੂੰ ਸੌਂਪ ਦਿੱਤਾ ਗਿਆ ।

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਈ ਮੰਤਰੀਆਂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ । ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਸਭ ਕੁਝ ਠੀਕ ਨਹੀਂ ਹੈ । ਕਿਉਂਕਿ ਲਗਾਤਾਰ ਮੰਤਰੀਆਂ ਦੇ ਅਸਤੀਫਿਆਂ ਦੇ ਨਾਲ ਜੁਡ਼ੀਅਾਂ ਹੋੲੀਅਾਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਹੁਣ ਇਸੇ ਵਿਚਕਾਰ ਨਵਜੋਤ ਸਿੰਘ ਸਿੱਧੂ ਦੇ ਸਭ ਤੋਂ ਕਰੀਬੀ ਮੰਨੇ ਜਾਣ ਵਾਲੇ ਮੰਤਰੀ ਪਰਗਟ ਸਿੰਘ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।

ਦਰਅਸਲ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਹੁਣ ਪਰਗਟ ਸਿੰਘ ਦੇ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ । ਪਰਗਟ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਮਨਾਉਣਗੇ ਕਿ ਉਹ ਮੁੜ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ । ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਜਿੱਥੇ ਗੁਲਜ਼ਾਰ ਇੰਦਰ ਚਾਹਲ ਅਤੇ ਰਜ਼ੀਆ ਸੁਲਤਾਨਾ ਦੇ ਵੱਲੋਂ ਆਪਣਾ ਅਸਤੀਫ਼ਾ ਦਿੱਤਾ ਗਿਆ ।

ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਭ ਤੋਂ ਕਰੀਬੀ ਦੱਸੇ ਜਾਣ ਵਾਲੇ ਪਰਗਟ ਸਿੰਘ ਦੇ ਦੇ ਬਾਰੇ ਅਜਿਹੀਆਂ ਖਬਰਾਂ ਸਾਹਮਣੇ ਆ ਰਿਹਾ ਸੀ ਕਿ ਪਰਗਟ ਸਿੰਘ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ । ਜਿਸ ਨੂੰ ਲੈ ਕੇ ਪਰਗਟ ਸਿੰਘ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ ਹੈ । ਸਗੋਂ ਉਹ ਨਵਜੋਤ ਸਿੰਘ ਸਿੱਧੂ ਨੂੰ ਮੁੜ ਤੋਂ ਮਨਾੳੁਣ ਦੀ ਕੋਸ਼ਿਸ਼ ਕਰਨਗੇ , ਕਿ ਉਹ ਦੁਬਾਰਾ ਤੋਂ ਆਪਣਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਮੁੜ ਤੋਂ ਸੰਭਾਲ ਲੈਣ । ਨਾਲ ਹੀ ਉਨ੍ਹਾਂ ਕਿਹਾ ਕਿ ਜਲਦ ਹੀ ਉਹ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ।


                                       
                            
                                                                   
                                    Previous Postਆਖਰ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣੇ ਹੁਣੇ ਸੁਨੀਲ ਜਾਖੜ ਬਾਰੇ ਆਈ ਇਹ ਵੱਡੀ ਖਬਰ
                                                                
                                
                                                                    
                                    Next Postਹੁਣ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਸੁਖਬੀਰ ਬਾਦਲ ਵਲੋਂ ਆਈ ਇਹ ਵੱਡੀ ਤਾਜਾ ਖਬਰ
                                                                
                            
               
                            
                                                                            
                                                                                                                                            
                                    
                                    
                                    




