ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਰੀ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਹਾਲਤ ਵਿੱਚ ਅਜੇ ਤੱਕ ਕੋਈ ਵਿਸ਼ੇਸ਼ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਵੈਂਟੀਲੇਟਰ ‘ਤੇ ਲਾਈਫ ਸਪੋਰਟ ‘ਤੇ ਹਨ।
ਹਸਪਤਾਲ ਵੱਲੋਂ ਪਿਛਲੇ ਦੋ-ਤਿੰਨ ਦਿਨਾਂ ਤੋਂ ਕੋਈ ਨਵਾਂ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ, ਹਾਲਾਂਕਿ ਅੱਜ ਦੁਪਹਿਰ ਉਨ੍ਹਾਂ ਦੀ ਸਿਹਤ ਬਾਰੇ ਨਵਾਂ ਅਪਡੇਟ ਆਉਣ ਦੀ ਉਮੀਦ ਹੈ। ਇਸ ਵੇਲੇ, ਰਾਜਵੀਰ ਜਵੰਦਾ ਦੀ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਵੱਲੋਂ ਨੇੜੀ ਨਿਗਰਾਨੀ ਕੀਤੀ ਜਾ ਰਹੀ ਹੈ।
ਡਾਕਟਰਾਂ ਦੇ ਅਨੁਸਾਰ, ਉਨ੍ਹਾਂ ਦੀ ਦਿਲ ਦੀ ਧੜਕਣ ਨੂੰ ਕਾਇਮ ਰੱਖਣ ਲਈ ਲਗਾਤਾਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸੰਭਾਲਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਮੇਂ, ਸੰਗੀਤ ਉਦਯੋਗ ਅਤੇ ਪ੍ਰਸ਼ੰਸਕ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ। ਦੱਸ ਦੇਈਏ ਕਿ ਉਹ ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਸਨ।