ਆਈ ਤਾਜ਼ਾ ਵੱਡੀ ਖਬਰ 

ਸੂਬੇ ਦੀ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੋਈ ਨਾ ਕੋਈ ਨਵਾਂ ਫ਼ਰਮਾਨ ਜਾਰੀ ਕੀਤਾ ਜਾ ਰਿਹਾ ਹੈ। ਜਿਸ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਸਾਰੇ ਲੋਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੀ ਦੂਜੀ ਲਹਿਰ ਨੂੰ ਕਾਬੂ ਕਰ ਲਿਆ ਗਿਆ ਹੈ ਉਥੇ ਹੀ ਕਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਅਧਿਆਪਕਾਂ ਅਤੇ 9 ਟੀਚਿੰਗ ਸਟਾਫ ਦਾ ਕਰੋਨਾ ਟੀਕਾਕਰਣ ਕੀਤੇ ਜਾਣਾ ਲਾਜ਼ਮੀ ਕੀਤਾ ਗਿਆ। ਉੱਥੇ ਹੀ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਹੁਣ ਪੰਜਾਬ ਵਿੱਚ ਕੈਪਟਨ ਵੱਲੋਂ ਸਰਕਾਰੀ ਨੌਕਰੀ ਕਰਨ ਵਾਲੇ ਸਾਰੇ ਮੁਲਾਜ਼ਮਾਂ ਲਈ ਇਕ ਸਖ਼ਤ ਹੁਕਮ ਜਾਰੀ ਕਰ ਦਿਤਾ ਗਿਆ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸੂਬੇ ਅੰਦਰ ਸਖ਼ਤੀ ਵਧਾਈ ਜਾ ਰਹੀ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਗਰ ਕਿਸੇ ਵੀ ਸਰਕਾਰੀ ਨੌਕਰੀ ਕਰਨ ਵਾਲੇ ਕਰਮਚਾਰੀ ਵੱਲੋਂ ਡਾਕਟਰੀ ਕਾਰਨਾਂ ਤੋਂ ਇਲਾਵਾ ਕਰੋਨਾ ਟੀਕਾਕਰਨ ਨਹੀਂ ਕਰਵਾਇਆ ਗਿਆ ਤਾਂ, ਉਨ੍ਹਾਂ ਕਰਮਚਾਰੀਆਂ ਨੂੰ 15 ਸਤੰਬਰ ਤੋਂ ਬਾਅਦ ਉਨ੍ਹਾਂ ਦੇ ਵਿਭਾਗ ਵਿੱਚੋਂ ਛੁੱਟੀ ਕਰ ਦਿੱਤੀ ਜਾਵੇਗੀ। ਕਿਉਂਕਿ ਹੁਣ ਤੱਕ ਬਹੁਤ ਸਾਰੇ ਲੋਕ ਕਰੋਨਾ ਟੀਕਾਕਰਣ ਦੀ ਪਹਿਲੀ ਖੁਰਾਕ ਨਹੀਂ ਲੈ ਸਕੇ ਹਨ।

ਜਿਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਉਹਨਾਂ ਤੋਂ ਕਰੋਨਾ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਹਦਾਇਤਾਂ ਇਸ ਲਈ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਬਿਨਾ ਵਜ੍ਹਾ ਕਿਸੇ ਵੀ ਕਰਮਚਾਰੀ ਨੂੰ ਕਰੋਨਾ ਟੀਕਾਕਰਣ ਹੋਣ ਦੇ ਬਾਵਜੂਦ ਕਿਸੇ ਵੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ। ਏਸ ਲਈ ਲੋਕਾਂ ਨੂੰ ਇਸ ਖ-ਤ-ਰ-ਨਾ-ਕ ਬਿ-ਮਾ-ਰੀ ਤੋਂ ਬਚਾਉਣ ਲਈ ਹੀ ਸਰਕਾਰੀ ਕਰਮਚਾਰੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ।

Home  ਤਾਜਾ ਖ਼ਬਰਾਂ  ਹੁਣੇ ਹੁਣੇ ਪੰਜਾਬ ਚ ਕੈਪਟਨ ਨੇ ਸਰਕਾਰੀ ਨੌਕਰੀ ਕਰਨ ਵਾਲੇ ਸਾਰੇ ਮੁਲਾਜਮਾਂ ਲਈ ਦੇ ਦਿੱਤਾ ਇਹ ਸਖਤ ਹੁਕਮ
                                                      
                                       
                            
                                                                   
                                    Previous Postਹੁਣੇ ਹੁਣੇ ਕੈਪਟਨ ਨੇ ਤਿਉਹਾਰਾਂ ਨੂੰ ਆਉਂਦਿਆਂ ਦੇਖ ਪੰਜਾਬ ਚ ਲਗਾ ਦਿੱਤੀ ਇਹ ਪਾਬੰਦੀ
                                                                
                                
                                                                    
                                    Next Postਪੰਜਾਬ : ਕੁੜੀ ਨੇ ਜਾਣਾ ਸੀ ਥੋੜੇ ਦਿਨਾਂ ਨੂੰ ਕਨੇਡਾ ਪਰ ਵਾਪਰ ਗਿਆ ਇਹ ਭਾਣਾ – ਮਨ ਦੀਆਂ ਸਦਰਾਂ ਮਨ ਚ ਰਹਿ ਗਈਆਂ , ਛਾਇਆ ਸੋਗ
                                                                
                            
               
                            
                                                                            
                                                                                                                                            
                                    
                                    
                                    



