ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਇੱਕ ਤੋਂ ਬਾਅਦ ਇੱਕ ਅਜਿਹੀਆ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਕੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆ ਹਨ ਅਤੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਕਾਬੂ ਕਰ ਲਿਆ ਗਿਆ ਹੈ। ਉੱਥੇ ਹੀ ਪੰਜਾਬ ਅੰਦਰ ਹੋਣ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਹੋਰ ਹਾਦਸਿਆਂ ਦੇ ਵਿੱਚ ਬਹੁਤ ਸਾਰੀਆਂ ਸ਼ਖਸੀਅਤਾਂ ਪ੍ਰਭਾਵਤ ਹੋ ਰਹੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਜਾਂਦੀਆਂ ਹਨ ਜੋ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ।

ਜਿਨ੍ਹਾਂ ਨਾਲ ਪੰਜਾਬ ਦਾ ਮਾਹੌਲ ਫਿਰ ਤੋਂ ਸੋਗਮਈ ਹੋ ਜਾਂਦਾ ਹੈ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦਾ ਭਿਆਨਕ ਐਕਸੀਡੈਂਟ ਹੋਇਆ ਹੈ ਜਿਸ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਤ ਬਾਬਾ ਸੁਖਦੇਵ ਸਿੰਘ ਜੀ ਡੇਰਾ ਰੂਮੀ ਭੁੱਚੋ ਸਾਹਿਬ ਵਾਲਿਆਂ ਦਾ ਭਿਆਨਕ ਐਕਸੀਡੈਂਟ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦੇ ਨਾਲ ਵਾਪਰੇ ਇਸ ਭਿਆਨਕ ਸੜਕ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਹਨਾਂ ਨਾਲ ਇਹ ਹਾਦਸਾ ਬਰੇਲੀ ਵਿਖੇ ਵਾਪਰਿਆ ਹੈ।

ਜਿੱਥੇ ਉਹ ਭਿਆਨਕ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ। ਉਨ੍ਹਾਂ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਫਾਰਚੂਨਰ ਗੱਡੀ ਕਿਸੇ ਹੋਰ ਗੱਡੀ ਨਾਲ ਟਕਰਾ ਕੇ ਇੱਕ ਛੱਪੜ ਵਿੱਚ ਡਿੱਗ ਗਈ। ਜਿੱਥੋਂ ਰਾਹਗੀਰਾਂ ਦੀ ਮਦਦ ਨਾਲ ਗੱਡੀ ਵਿੱਚ ਸਵਾਰ ਸੰਤ ਬਾਬਾ ਸੁਖਦੇਵ ਸਿੰਘ ਜੀ ਨੂੰ ਬਾਹਰ ਕੱਢਿਆ ਗਿਆ ਅਤੇ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਦਿੱਲੀ ਦੇ ਮੇਦਾਤਾਂ ਹਸਪਤਾਲ ਭੇਜ ਦਿੱਤਾ ਗਿਆ ਹੈ ਜਿੱਥੇ ਉਹ ਇਸ ਸਮੇਂ ਜ਼ੇਰੇ ਇਲਾਜ ਹਨ। ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੇ ਐਕਸੀਡੈਂਟ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉਪਰ ਵੀ ਸਾਂਝਾ ਕੀਤਾ ਜਾ ਰਿਹਾ ਹੈ। ਸੰਤ ਬਾਬਾ ਸੁਖਦੇਵ ਸਿੰਘ ਜੀ ਕਿਸਾਨੀ ਸੰਘਰਸ਼ ਦੇ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਦਿੱਲੀ ਦੇ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ ਹਨ।


                                       
                            
                                                                   
                                    Previous Postਹਿਮਾਚਲ ਚ ਫਿਰ ਮੱਚੀ ਤਬਾਹੀ ਫਟਿਆ ਬਦਲ, ਪਈਆਂ ਭਾਜੜਾਂ  – ਬਚਾਅ ਕਾਰਜ ਜਾਰੀ
                                                                
                                
                                                                    
                                    Next Postਪੰਜਾਬ ਚ ਇਥੋਂ 3 ਦਿਨਾਂ ਲਈ ਬਿਜਲੀ ਦੇ ਬਾਰੇ ਆਈ ਇਹ ਵੱਡੀ ਖਬਰ – ਕਰਲੋ ਤਿਆਰੀ
                                                                
                            
               
                            
                                                                            
                                                                                                                                            
                                    
                                    
                                    



