ਹੁਣੇ ਹੁਣੇ ਪੰਜਾਬ ਦੇ ਮੌਜੂਦਾ ਵਿਧਾਇਕ ਦੀ ਅਚਾਨਕ ਮੌਤ, ਸਿਆਸੀ ਹਲਕਿਆਂ ‘ਚ ਸੋਗ
ਤਰਨਤਾਰਨ – ਆਮ ਆਦਮੀ ਪਾਰਟੀ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅੱਜ ਸ਼ੁੱਕਰਵਾਰ ਨੂੰ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਹ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਅੱਜ ਉਹਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਇਹ ਪੁਸ਼ਟੀ ਉਨ੍ਹਾਂ ਦੇ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ। ਇਸ ਮੌਤ ਕਾਰਨ ਸਿਆਸੀ ਅਤੇ ਸਾਂਝੀਕ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।