BREAKING NEWS
Search

ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਇਹ ਤਾਜਾ ਵੱਡੀ ਖਬਰ – ਮੀਂਹ ਪੈਣ ਦੇ ਬਾਰੇ ਚ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਮਹੀਨਿਆਂ ਤੋਂ ਲੋਕਾਂ ਨੂੰ ਲਗਾਤਾਰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਪਰ ਇਸ ਬਰਸਾਤ ਦੇ ਕਾਰਨ ਜਿੱਥੇ ਫ਼ਸਲਾਂ ਨੂੰ ਲਾਭ ਪਹੁੰਚਦਾ ਹੈ, ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਕਈ ਪਾਸੇ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਹਿਮਾਚਲ ਦੇ ਵਿਚ ਬਰਸਾਤ ਹੋਣ ਕਾਰਨ ਅਤੇ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਅਤੇ ਕਈ ਵਾਹਨ ਇਨ੍ਹਾਂ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਯਾਤਰੀਆਂ ਦੀ ਜਾਨ ਵੀ ਜਾ ਚੁੱਕੀ ਹੈ। ਉਥੇ ਹੀ ਪੰਜਾਬ ਵਿੱਚ ਅਸਮਾਨੀ ਬਿਜਲੀ ਅਤੇ ਬਰਸਾਤ ਕਾਰਨ ਕਈ ਘਰਾਂ ਦੀਆਂ ਛੱਤਾਂ ਡਿਗਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਸਾਹਮਣੇ ਆ ਜਾਂਦੀ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਮੀਂਹ ਪੈਣ ਦੇ ਬਾਰੇ ਵੀ ਖ਼ਬਰ ਜਾਰੀ ਕੀਤੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਜਿੱਥੇ ਸ਼ਨੀਵਾਰ ਨੂੰ ਹੋਈ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਲੋਕਾਂ ਵੱਲੋਂ ਹਫਤੇ ਦੇ ਆਖਰੀ ਦਿਨਾਂ ਵਿਚ ਛੁੱਟੀਆਂ ਹੋਣ ਤੇ ਇਸ ਬਰਸਾਤ ਦਾ ਆਨੰਦ ਵੀ ਮਾਣਿਆ ਜਾ ਰਿਹਾ ਹੈ। ਜਿੱਥੇ ਸ਼ਨੀਵਾਰ ਨੂੰ ਲੋਕਾਂ ਨੂੰ ਬਰਸਾਤ ਦਾ ਆਨੰਦ ਲੈਣ ਦਾ ਮੌਕਾ ਮਿਲਿਆ ਉਥੇ ਹੀ ਐਤਵਾਰ ਅਤੇ ਸੋਮਵਾਰ ਨੂੰ ਵੀ ਮੌਸਮ ਇਸੇ ਤਰ੍ਹਾਂ ਸੁਹਾਵਣਾ ਬਣਿਆ ਰਹੇਗਾ ਅਤੇ ਹਲਕੀ ਬਰਸਾਤ ਹੁੰਦੀ ਰਹੇਗੀ।

ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਮੌਸਮ ਵਿੱਚ ਤਬਦੀਲੀ ਆ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਹੁਣ 24 ਘੰਟਿਆਂ ਲਈ ਮੌਸਮ ਸੁਹਾਵਣਾ ਹੋਵੇਗਾ ਜਿਸ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਜਿਸ ਵਿੱਚ ਹਵਾ ਦੀ ਨਮੀ 95% ਰਹੇਗੀ।

ਮੌਸਮ ਦੇ ਬਦਲਾਅ ਕਾਰਨ ਹੀ ਲੋਕਾਂ ਨੂੰ ਚੜ੍ਹਦੇ ਦਿਨ ਤੇਜ਼ ਹਵਾਵਾਂ ਚੱਲਣ ਕਾਰਨ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਜਿਸ ਕਾਰਨ ਹੌਲੀ-ਹੌਲੀ ਮੌਸਮ ਬਦਲ ਰਿਹਾ ਹੈ। ਪੰਜਾਬ ਦੇ ਜਲੰਧਰ ਜ਼ਿਲੇ ਵਿਚ ਸ਼ਨੀਵਾਰ ਦੁਪਹਿਰ ਤੋਂ ਲਗਾਤਾਰ ਹੋਈ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਐਤਵਾਰ ਅਤੇ ਸੋਮਵਾਰ ਨੂੰ ਵੀ ਲੋਕਾਂ ਨੂੰ ਅਜਿਹਾ ਮੌਸਮ ਹੀ ਮਿਲੇਗਾ।