ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਗਰਮੀਆਂ ਦੀ ਤਿੱਖੀ ਲਹਿਰ ਦੇ ਮੱਦੇਨਜ਼ਰ ਇਹ ਛੁੱਟੀਆਂ ਸਾਰੇ ਸਕੂਲਾਂ ਲਈ ਲਾਗੂ ਹੋਣਗੀਆਂ।
ਪ੍ਰਸ਼ਾਸਨ ਵੱਲੋਂ ਵੀ ਇਸ ਫੈਸਲੇ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਸਾਰੇ ਸਕੂਲਾਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।