BREAKING NEWS
Search

ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਵੱਡਾ ਅਲਰਟ ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਹੀ ਮੌਸਮ ਦੇ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਇਸ ਸਾਲ ਵਿੱਚ ਧੁੱਪ ਬਹੁਤ ਘੱਟ ਨਸੀਬ ਹੋਈ ਹੈ। ਪਹਾੜੀ ਖੇਤਰਾਂ ਵਿਚ ਹੋ ਰਹੀ ਬਰਫ ਬਾਰੀ ਅਤੇ ਬਰਸਾਤ ਕਾਰਨ ਸੀਤ ਲਹਿਰ ਦਾ ਅਸਰ ਵੇਖਿਆ ਜਾ ਰਿਹਾ ਹੈ। ਆਏ ਦਿਨ ਹੀ ਸਰਦੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਲੋਕਾਂ ਵੱਲੋਂ ਸੂਰਜ ਦੇਵਤਾ ਦੇ ਦਰਸ਼ਨ ਕਰਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ। ਤਾਂ ਜੋ ਲੋਕ ਮੌਸਮ ਬਾਰੇ ਜਾਣ ਕੇ ਹੀ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣ।

ਮੌਸਮ ਵਿਭਾਗ ਵੱਲੋਂ ਹੁਣ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਲਈ ਉੱਤਰ ਭਾਰਤ ਵਿੱਚ ਮੌਸਮ ਵਿਭਾਗ ਵੱਲੋਂ ਕੋਲਡ ਓਰੇਂਜ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਅਜੇ ਸੀਤ ਲਹਿਰ ਇਸ ਤਰ੍ਹਾਂ ਜਾਰੀ ਰਹੇਗੀ ਅਤੇ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ, ਉਤਰਾਖੰਡ ,ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ,ਅਤੇ ਉੱਤਰੀ

ਰਾਜਸਥਾਨ ਵਿੱਚ ਸੰਘਣੀ ਧੁੰਦ ਅਤੇ ਠੰਡ ਜਾਰੀ ਰਹੇਗੀ। ਤਾਮਿਲਨਾਡੂ ਅਤੇ ਪੇਂਡੂਚੇਰੀ ਵਿਚ ਵੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਬਿਹਾਰ ਵਿੱਚ ਵੀ ਤਾਪਮਾਨ ਨੂੰ ਦੇਖਦੇ ਹੋਏ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਜਿਸ ਕਾਰਨ ਚਾਰ ਤੋਂ ਪੰਜ ਦਿਨ ਠੰਡ ਇਸੇ ਤਰ੍ਹਾਂ ਜਾਰੀ ਰਹੇਗੀ । ਮਾਲਦੀਵ ਦੇ ਆਸ-ਪਾਸ ਦੇ ਖੇਤਰਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਪੰਜਾਬ ,ਹਰਿਆਣਾ ,ਚੰਡੀਗੜ੍ਹ, ਦਿੱਲੀ, ਉਪ ਹਿਮਾਲਿਆਈ ਖੇਤਰਾਂ, ਰਾਜਸਥਾਨ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਵਿੱਚ ਆਉਣ

ਵਾਲੇ ਕੁਝ ਦਿਨ ਸੰਘਣੀ ਧੁੰਦ ਛਾਈ ਰਹੇਗੀ। ਇਸ ਤਰ੍ਹਾਂ ਹੀ ਕੁਝ ਸੂਬਿਆਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਜਿਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਉਤਰਾਖੰਡ ਬਿਹਾਰ ਅਤੇ ਦੱਖਣੀ ਆਸਾਮ ਸ਼ਾਮਲ ਹਨ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਉੱਤਰ ਪ੍ਰਦੇਸ਼ ਅਤੇ ਮੱਧਪ੍ਰਦੇਸ਼ ਲਈ 13 ਤੋਂ 16 ਜਨਵਰੀ ਦੇ ਵਿਚਕਾਰ ਇਕ ਓਰੇਂਜ ਅਲਰਟ ਜਾਰੀ ਕੀਤਾ ਸੀ।