ਵਿਧਾਨ ਸਭਾ ਤੋਂ ਖੇਤੀ ਬਿਲਾਂ ਦੇ ਬਾਰੇ ਆਈ ਇਹ ਵੱਡੀ ਖਬਰ 

ਕਾਫੀ ਦਿਨਾਂ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਵਿਰੋਧ ਕਰ ਰਹੇ ਹਨ।ਤਾਂ ਜੋ ਇਸ ਅੰਦੋਲਨ ਦੇ ਤਹਿਤ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਕਿਸਾਨਾਂ ਦੀ ਹਮਾਇਤ ਸਭ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ। ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਖੇਤੀ ਬਿਲਾ ਬਾਰੇ ਇੱਕ ਬਹੁਤ ਵੱਡੀ ਖਬਰ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਖੇਤੀ ਕਾਨੂੰਨਾਂ ਵਿਰੁੱਧ ਸੱਦਿਆ ਗਿਆ ਹੈ।ਖੇਤੀ ਕਾਨੂੰਨਾਂ ਵਿਰੁੱਧ ਖਰੜਾ ਵਿਧਾਨ ਸਭਾ ਵਿੱਚ ਕੱਲ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਕਾਰਵਾਈ ਸ਼ੁਰੂ ਹੋ ਗਈ ਹੈ।

ਖੇਤੀ ਕਰਨ ਵਿਰੁੱਧ ਕਿਸਾਨਾਂ ਦੇ ਰੋਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਤਾਂ ਜੋ ਖੇਤੀ ਕਨੂੰਨ ਤੇ ਚਰਚਾ ਕੀਤੀ ਜਾ ਸਕੇ ਤੇ ਪੰਜਾਬ ਸਰਕਾਰ ਵੱਲੋਂ ਨਵਾਂ ਬਿੱਲ ਪਾਸ ਕੀਤਾ ਜਾ ਸਕੇ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸੰਸਦ ਦੇ ਬਾਹਰ ਹੰਗਾਮਾ ਕੀਤਾ ਗਿਆ ,ਇਸ ਦੌਰਾਨ ਅੰਦਰ ਤੇ ਬਾਹਰ ਹੰਗਾਮੇ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਐਮ ਐਲ ਏ ਹੋਸਟਲ ਤੋਂ ਵਿਧਾਨ ਸਭਾ ਤਕ ਟਰੈਕਟਰ ਮਾਰਚ ਕੱਢਿਆ ਗਿਆ।

ਆਮ ਆਦਮੀ ਪਾਰਟੀ  ਵੱਲੋਂ ਵੀ ਵਿਧਾਨ ਸਭਾ ਚੌਂਕ ਵਿੱਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।ਦੋਹਾਂ ਪਾਰਟੀਆਂ ਵੱਲੋਂ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਪਣਾ ਆਪਣਾ ਰੋਸ ਪ੍ਰਗਟ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਲਿਆਂਦਾ ਜਾ ਰਿਹਾ ਹੈ ਖਰੜਾ ਅੱਜ ਟੇਬਲ ਤੇ ਨਹੀਂ ਕੀਤਾ ਜਾਵੇਗਾ।ਇਹ ਬਿੱਲ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਬਾਰੇ ਜਾਣਕਾਰੀ ਕਾਂਗਰਸ ਦੇ ਵਿਧਾਇਕ ਫਤਿਹਜੰਗ ਬਾਜਵਾ ਨੇ ਦਿੱਤੀ ਹੈ।ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਰੋਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ । ਇਸ ਦੌਰਾਨ ਨਵੀਂ ਖੇਤੀ ਕਾਨੂੰਨਾ ਤੇ ਚਰਚਾ ਕੀਤੀ ਜਾਵੇਗੀ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ,ਖੇਤੀ ਕਨੂੰਨਾਂ ਖਿਲਾਫ਼ ਕੈਪਟਨ ਸਰਕਾਰ ਅੱਜ ਕੋਈ ਵੱਡਾ ਫੈਸਲਾ ਲਵੇਗੀ।


                                       
                            
                                                                   
                                    Previous Postਅੱਜ ਵਿਧਾਨ ਸਭਾ ਪਹੁੰਚੇ ਸਿੱਧੂ ਨਾਲ ਦੇਖੋ ਹੋਇਆ ਇਹ ਸਲੂਕ, ਕੁਰਸੀ ਵੀ ਖਿਸਕੀ ਰਸਤਾ ਵੀ ਬਦਲਿਆ
                                                                
                                
                                                                    
                                    Next Postਆਹ ਦੇਖੋ ਕੀ ਕੀ ਹੋ ਰਿਹਾ ਹੈ ਪੰਜਾਬ ਦੀ ਸਰਹੱਦਾਂ ਤੇ ਕਿਸਾਨ ਅਤੇ ਪੁਲਸ ਹੋਈ ਚੌਕਸ – ਧੜਾ ਧੜ ਹੋ ਰਹੀਆਂ ਗਿਰਫਤਾਰੀਆਂ
                                                                
                            
               
                            
                                                                            
                                                                                                                                            
                                    
                                    
                                    



