BREAKING NEWS
Search

ਹੁਣੇ ਹੁਣੇ ਬਾਦਲ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਖਾਸ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨਾਲ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਰੋਜ਼ ਹੀ ਆ ਰਹੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨਾਲ ਸੋਗ ਦੀ ਲਹਿਰ ਫੈਲ ਰਹੀ ਹੈ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ ,ਸਾਹਿਤਕ ਜਗਤ ,ਸੰਗੀਤ ਜਗਤ, ਖੇਡ ਜਗਤ, ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ।

ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਹੁਣ ਬਾਦਲ ਪਰਿਵਾਰ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਾ ਹੈ ਉਨ੍ਹਾਂ ਦੇ ਇੱਕ ਖਾਸ ਕਰੀਬੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਦੌੜ ਤੋਂ ਸ਼੍ਰੋਮਣੀ ਕਮੇਟੀ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਨ੍ਹਾਂ ਦੇ ਪਿਤਾ ਸੀਨੀਅਰ ਅਕਾਲੀ ਆਗੂ ਹਰਪਾਲ ਇੰਦਰ ਸਿੰਘ ਰਾਹੀ ਦਾ ਦਿਹਾਂਤ ਹੋ ਗਿਆ। ਉਹ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ । ਜਿਸ ਕਾਰਨ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ 20 ਮਾਰਚ , ਸ਼ਨੀਵਾਰ ਨੂੰ ਸਵੇਰੇ 11 ਵਜੇ ਰਾਮ ਬਾਗ, ਬਰਨਾਲਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਉਥੇ ਹੀ ਵੱਖ-ਵੱਖ ਰਾਜਨੀਤਿਕ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ,ਮਹਿਲ ਕਲਾਂ ਦੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਡੇਰਾ ਬੱਸੀ ਤੋਂ ਦਰਬਾਰਾ ਸਿੰਘ ਗੁਰੂ, ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ, ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।