BREAKING NEWS
Search

ਹੁਣੇ ਹੁਣੇ ਬਿਕਰਮ ਮਜੀਠੀਆ ਬਾਰੇ ਆ ਗਈ ਵੱਡੀ ਖਬਰ ਏਨੇ ਦਿਨਾਂ ਲਈ ਭੇਜਿਆ ਗਿਆ ਨਿਆਇਕ ਹਿਰਾਸਤ ‘ਚ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ, ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੇ ਹਨ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੱਖ-ਵੱਖ ਵਿਵਾਦਾ ਦੇ ਵਿੱਚ ਵੀ ਫਸੀਆਂ ਹਨ ਜਿਹਨਾਂ ਨਾਲ ਜੁੜੇ ਹੋਏ ਵਿਵਾਦਪੂਰਨ ਮਾਮਲੇ ਵੀ ਸਾਹਮਣੇ ਆਏ ਹਨ।

ਹੁਣ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇੰਨੇ ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਵਿਕਰਮ ਸਿੰਘ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਜ਼ਮਾਨਤ ਨਹੀਂ ਦਿੱਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਦਿੱਤੀ ਗਈ ਸੀ ਉੱਥੇ ਹੀ ਉਹਨਾਂ ਦੀ ਇਸ ਰਾਹਤ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ।

ਜਿਸ ਪਿਛੋਂ ਬਿਕਰਮ ਸਿੰਘ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਚੋਣਾਂ ਤੋਂ ਬਾਅਦ ਤੱਕ ਦੀ ਰਾਹਤ ਦਿੱਤੀ ਗਈ ਸੀ। ਜਿੱਥੇ ਰਾਹਤ ਖਤਮ ਹੋ ਗਈ ਹੈ ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਤਮਸਮਰਪਣ ਅੱਜ ਅਦਾਲਤ ਵਿੱਚ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੇ ਖਿਲਾਫ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਵਿੱਚ ਉਨ੍ਹਾਂ ਉਪਰ ਨਸ਼ੇ ਦੇ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਰ ਸੁਪਰੀਮ ਕੋਰਟ ਵੱਲੋਂ 24 ਫਰਵਰੀ ਤੱਕ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਵੀ ਰੋਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਬਿਕਰਮ ਸਿੰਘ ਮਜੀਠੀਆ ਵੱਲੋਂ ਜਿੱਥੇ ਅੱਜ ਮੋਹਾਲੀ ਦੀ ਜ਼ਿਲਾ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਗਿਆ ਹੈ, ਕਿਉਂਕਿ 24 ਫਰਵਰੀ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਲੱਗੀ ਹੋਈ ਰੋਕ ਖਤਮ ਹੋ ਗਈ ਹੈ।