BREAKING NEWS
Search

ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਅਦਾਕਾਰ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ, ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾ ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਹੁਣ ਇੱਕ ਮਹਾਨ ਅਦਾਕਾਰ ਦੀ ਮੌਤ ਹੋਣ ਨਾਲ ਬਾਲੀਵੁੱਡ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਓਲਾਨੋਕਿਓਟਨ ਗੋਲਾਬੋ ਲਿਊਕਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਫ਼ਿਲਮੀ ਅਦਾਕਾਰ ਅਤੇ ਫ਼ੁਕਰੇ ਫ਼ਿਲਮ ਦੇ ਨਿਰਮਾਤਾ ਫਰਹਾਨ ਅਖਤਰ ਵਲੋ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਤੀ ਗਈ ਹੈ। ਅਦਾਕਾਰ ਫਰਹਾਨ ਅਖ਼ਤਰ ਵੱਲੋਂ ਟਵਿਟਰ ਅਕਾਊਂਟ ਤੇ ਇੱਕ ਤਸਵੀਰ ਨੂੰ ਸਾਂਝਾ ਕੀਤਾ ਗਿਆ ਹੈ ਜਿਸ ਉਪਰ ਉਨ੍ਹਾਂ ਨੇ ਟਵੀਟ ਕੀਤਾ ਹੋਇਆ ਹੈ ਕਿ ਮੇਰੇ ਪਿਆਰੇ ਕਾਸਟ ਮੈਂਬਰ ਓਲਾਨੋਕਿਓਟਨ ਗੋਲਾਬੋ ਲਿਊਕਸ ਦਾ ਦਿਹਾਂਤ ਹੋ ਗਿਆ ਹੈ ਜਿਨ੍ਹਾਂ ਨੇ ਫੁਕਰੇ ਫਿਲਮ ਵਿੱਚ ਬੌਬੀ ਦਾ ਕਿਰਦਾਰ ਨਿਭਾਇਆ ਸੀ। ਉਨ੍ਹਾਂ ਦੇ ਪਰਿਵਾਰ

ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਹਨ। ਤੁਹਾਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਓਲਾਨੋਕਿਓਟਨ ਗੋਲਾਬੋ ਲਿਊਕਸ ਵੱਲੋਂ ਫਿਲਮ ਫੁਕਰੇ ਅਤੇ ਫ਼ੁਕਰੇ ਰਿਟਰਨਸ ਦੇ ਵਿੱਚ ਕਿਰਦਾਰ ਨਿਭਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸਤੋਂ ਪਹਿਲਾਂ ਬੀਤੇ ਕੱਲ ਹੀ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ਬਿਗ ਬੌਸ ਦੇ ਪ੍ਰੋਡਕਸ਼ਨ ਟੀਮ ਵਿੱਚ ਕੰਮ ਕਰਨ ਵਾਲੀ ਟੇਲੈਂਟ ਮੈਨੇਜਰ ਦੀ ਵੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਸੀ।