BREAKING NEWS
Search

ਹੁਣੇ ਹੁਣੇ ਮਸ਼ਹੂਰ ਕਾਂਗਰਸੀ ਲੀਡਰ ਨਵਜੋਤ ਸਿੱਧੂ ਲਈ ਆਈ ਇਹ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋ ਆਪਣੇ ਏਜੰਡੇ ਵਿਚ ਸੌ ਦਿਨ ਵਿੱਚ ਸੌ ਹਲਕੇ ਪੂਰੇ ਕਰਨ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿਚ ਕਾਫੀ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਆਪਸੀ ਕਲੇਸ਼ ਵੀ ਲਗਾਤਾਰ ਜਾਰੀ ਹੈ। ਜਿੱਥੇ ਮੈਨੂੰ ਕੁਝ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਦੇ ਵਿਰੋਧ ਦੇ ਚੱਲਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਜਿਸ ਨੂੰ ਹਾਈਕਮਾਨ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਸੀ।

ਜਿੱਥੇ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਗਿਆ ਉਥੇ ਹੀ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਹੁਣ ਮਸ਼ਹੂਰ ਕਾਂਗਰਸੀ ਲੀਡਰ ਨਵਜੋਤ ਸਿੱਧੂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਜਿਥੇ ਆਪਣੇ ਬੇਬਾਕ ਬੋਲਣ ਕਰਕੇ ਹਮੇਸ਼ਾ ਚਰਚਾ ਵਿਚ ਰਹਿੰਦੇ ਹਨ। ਉਥੇ ਹੀ ਉਨ੍ਹਾਂ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ ਕੀਤੀ ਗਈ ਬਿਆਨਬਾਜ਼ੀ ਦੇ ਕਾਰਨ ਉਨ੍ਹਾਂ ਉਪਰ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਾਈਕੋਰਟ ਦੇ ਵਕੀਲ ਪਰਮਪ੍ਰੀਤ ਬਾਜਵਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਰਜ ਕੀਤੀ ਹੈ। ਜਿਸ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਸਿੱਧੂ ਦੀ ਡਰੱਗ ਮਾਮਲੇ ਵਿੱਚ ਕੀਤੀ ਗਈ ਬਿਆਨਬਾਜ਼ੀ ਦੇ ਟਵੀਟ ਉਪਰ ਸਕਰੀਨ ਸ਼ੌਟ ਵਿਖਾਏ ਗਏ ਹਨ। ਇਸ ਕਾਰਨ ਦਰਜ ਮਾਮਲੇ ਵਿੱਚ ਕੀਤੀ ਗਈ ਬਿਆਨਬਾਜ਼ੀ ਸਿੱਧੂ ਨੂੰ ਭਾਰੀ ਪੈ ਸਕਦੀ ਹੈ। ਨਿਯਮਾਂ ਦੇ ਅਨੁਸਾਰ ਪਹਿਲਾਂ ਐਡਵੋਕੇਟ ਜਨਰਲ ਵੱਲੋਂ ਇਹ ਸ਼ਿਕਾਇਤ ਦੇਖੀ ਜਾਵੇਗੀ।

ਉਥੇ ਹੀ ਇਸ ਸ਼ਿਕਾਇਤ ਉਪਰ ਹਰਿਆਣਾ ਦੇ ਏ ਜੀ ਮੰਗਲਵਾਰ ਨੂੰ ਸਵੇਰੇ 11 ਵਜੇ ਇਸ ਮਾਮਲੇ ਦੀ ਸੁਣਵਾਈ ਕਰਨਗੇ। ਦਾਇਰ ਕੀਤੀ ਗਈ ਪਟੀਸ਼ਨ ਵਿੱਚ ਜਿੱਥੇ ਵਕੀਲ ਵੱਲੋਂ ਨਵਜੋਤ ਸਿੱਧੂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਦਰਜ ਪਟੀਸ਼ਨ ਵਿਚ ਬਾਜਵਾ ਵੱਲੋਂ ਇਹ ਆਖਿਆ ਗਿਆ ਹੈ ਕਿ ਸਿੱਧੂ ਹਾਈਕੋਰਟ ਦੇ ਕੰਮਾਂ ਵਿਚ ਦਖ਼ਲ ਦੇ ਰਹੇ ਹਨ ਅਤੇ ਸਿੱਧੂ ਵੱਲੋਂ ਸਿਸਟਮ ਦੇ ਖਿਲਾਫ਼ ਜਾ ਕੇ ਕੰਮ ਕੀਤਾ ਜਾ ਰਿਹਾ ਹੈ।