ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦਾ ਹੋਇਆ ਐਕਸੀਡੈਂਟ

ਪਾਲੀਵੁੱਡ ਇੰਡਸਟਰੀ ਤੋਂ ਇਸ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਇਹ ਹਾਦਸਾ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ।
ਜਾਣਕਾਰੀ ਮੁਤਾਬਕ ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ।