ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਵੋਟਾਂ ਨੂੰ ਨਜ਼ਦੀਕ ਦੇਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਅਤੇ ਕੱਚੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਗ੍ਹਾ-ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਰੋਸ ਪ੍ਰਦਰਸ਼ਨ ਦਾ ਸੇਕ ਸੂਬਾ ਸਰਕਾਰ ਤੱਕ ਪਹੁੰਚ ਸਕੇ। ਉੱਥੇ ਹੀ ਪੁਲਿਸ ਵੱਲੋਂ ਇਨ੍ਹਾਂ ਅਧਿਆਪਕਾਂ, ਬਸ ਕਰਮਚਾਰੀਆਂ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਇਨ੍ਹਾਂ ਲੋਕਾਂ ਉਪਰ ਪੁਲਿਸ ਵੱਲੋ ਤਸ਼ੱਦਦ ਵੀ ਕੀਤਾ ਜਾਂਦਾ ਹੈ ਇਨ੍ਹਾਂ ਨੂੰ ਰੋਕਣ ਵਾਸਤੇ ਧੱਕਾਮੁੱਕੀ ਕੀਤੀ ਜਾਂਦੀ ਹੈ। ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਦੇ ਨੇੜਿਓਂ ਇਹ ਵੱਡੀ ਖਬਰ ਆਈ, ਜਿੱਥੇ ਭਾਜੜਾਂ ਪੈ ਗਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਅਸਥਾਨ ਦੇ ਨੇੜੇ ਉਸ ਸਮੇਂ ਸਥਿਤੀ ਕਾਫੀ ਤਨਾਅਪੂਰਨ ਬਣ ਗਈ ਜਦੋਂ ਕੁਝ ਅਧਿਆਪਕ ਖਰੜ ਵਿੱਚ ਮੋਬਾਈਲ ਟਾਵਰ ਉਪਰ ਚੜ੍ਹ ਗਏ। ਇਹ ਮੋਬਾਇਲ ਟਾਵਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਿਲਕੁਲ ਨਜ਼ਦੀਕ ਹੈ। ਇਹ ਬੇਰੁਜ਼ਗਾਰ ਈਟੀਟੀ-ਟੀਈਟੀ ਪਾਸ ਅਧਿਆਪਕ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਕਾਰਨ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ। ਜਿੱਥੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਇਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਉਥੇ ਹੀ ਆਮ ਜਨਤਾ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਸੂਚਨਾ ਮਿਲਦੇ ਹੀ ਉਹ ਤੁਰੰਤ ਇਸ ਜਗ੍ਹਾ ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਮੋਬਾਇਲ ਟਾਵਰ ਤੇ ਚੜ੍ਹੇ ਹੋਏ ਇਨ੍ਹਾਂ ਟੀਚਰਾਂ ਨੂੰ ਹੇਠਾਂ ਆਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਕਿਵੇਂ ਟਾਵਰ ਉਪਰ ਚੜ੍ਹੇ ਹੋਏ ਇਨ੍ਹਾਂ ਅਧਿਆਪਕਾਂ ਵਿੱਚ ਦੋ ਔਰਤਾਂ ਤੇ ਦੋ ਮਰਦ ਸ਼ਾਮਲ ਹਨ। ਇਹ ਵੀ ਦੱਸਿਆ ਗਿਆ ਹੈ ਕਿ ਇਹ ਚਾਰੋਂ ਸਵੇਰ ਤੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਸਨ। ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਮੋਬਾਇਲ ਟਾਵਰ ਉਪਰ ਚੜ੍ਹਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।


                                       
                            
                                                                   
                                    Previous Postਨਹੀਂ ਟਲਦਾ ਸਿੱਧੂ ਮੁੱਖ ਮੰਤਰੀ ਦਾ ਤਖਤਾ ਪਲਟਣ ਤੋਂ ਬਾਅਦ ਵੀ – ਹੁਣ ਆ ਗਈ ਇਹ ਵੱਡੀ ਖਬਰ ਸੋਚਾਂ ਚ ਪਈ ਕਾਂਗਰਸ
                                                                
                                
                                                                    
                                    Next Postਖੇਤਾਂ ਚ ਵਾਪਰਿਆ ਅਜਿਹਾ ਕਾਂਡ ਦੇਖ ਉਡੇ ਸਭ ਦੇ ਹੋਸ਼ – ਇਲਾਕੇ ਚ ਫੈਲੀ ਸਨਸਨੀ
                                                                
                            
               
                            
                                                                            
                                                                                                                                            
                                    
                                    
                                    




