BREAKING NEWS
Search

ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ ਵੀਰਵਾਰ ਦੇ ਲਈ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਪਿਛਲੇ ਸਾਲ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਉਥੇ ਵੀ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾਈ ਗਈ ਸੀ ਅਤੇ ਧਾਰਮਿਕ ਅਸਥਾਨਾਂ ਨੂੰ ਵੀ ਲੋਕਾਂ ਦੇ ਆਉਣ ਜਾਣ ਤੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਇਨ੍ਹਾਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਨਿਯਮਾਂ ਦੇ ਅਨੁਸਾਰ ਧਾਰਮਿਕ ਅਸਥਾਨਾਂ ਨੂੰ ਵੀ ਖੋਲ੍ਹ ਦਿੱਤਾ ਗਿਆ ਸੀ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਮੁੜ ਤੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਿਸ ਬਾਰੇ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਥੇ ਹੀ ਅੱਜ ਗੁਰਦਾਸਪੁਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਐਲਾਨ ਕੀਤਾ ਗਿਆ ਹੈ ਕਿ 18 ਨਵੰਬਰ ਨੂੰ ਉਹ ਸਮੁੱਚੀ ਕੈਬਨਿਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣਗੇ ਅਤੇ ਨਤਮਸਤਕ ਹੋਣਗੇ।

ਉਨ੍ਹਾਂ ਇਸ ਖੁਸ਼ੀ ਦੇ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਹ ਸਭ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਕੀਤਾ ਗਿਆ ਸੀ। ਬੇਸ਼ਕ ਸਰਕਾਰ ਵੱਲੋਂ ਇਹ ਫੈਸਲਾ ਲੈਣ ਵਿੱਚ ਦੇਰੀ ਕੀਤੀ ਗਈ ਹੈ ਪਰ ਇਸ ਗੁਰਪੁਰਬ ਦੇ ਮੌਕੇ ਤੇ ਸਿੱਖ ਸੰਗਤ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ। ਸਿੱਖ ਸੰਗਤ ਵੱਲੋਂ ਇਹ ਲਾਂਘਾ ਖੋਲੇ ਜਾਣ ਦੀ ਅਪੀਲ ਕੀਤੀ ਜਾ ਚੁੱਕੀ ਸੀ।

ਜਿੱਥੇ ਲੋਕਾਂ ਵੱਲੋਂ ਕੀਤੀ ਗਈ ਅਰਦਾਸ ਪੂਰੀ ਹੋਈ ਹੈ। ਓਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਹ ਲਾਂਘਾ ਬੰਦ ਕੀਤੇ ਜਾਣ ਦਾ ਫੈਸਲਾ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਲਿਆ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ ਇਹ ਲਾਂਘਾ ਖੋਲੇ ਜਾਣ ਦੇ ਫ਼ੈਸਲੇ ਦਾ ਪੰਜਾਬ ਸਰਕਾਰ ਵੱਲੋਂ ਸਵਾਗਤ ਕੀਤਾ ਗਿਆ ਹੈ।